• 10:27 am
Go Back

ਚੰਡੀਗੜ੍ਹ :ਕਿਸਾਨਾਂ ਦੇ ਕਰਜ਼ਾ ਮਾਫ਼ੀ ਬਾਰੇ ਪੰਜਾਬ ਵਿਚ ਸਿਆਸਤ ਪੂਰੀ ਤਰਾਂ ਗਰਮ ਹੈ। ਪੰਜਾਬ ਸਰਕਾਰ ਨੇ 10 ਲੱਖ ਕਿਸਾਨਾਂ ਦਾ ਪ੍ਰਤੀ ਕਿਸਾਨ 2 ਲੱਖ ਰੁਪਏ ਮਾਫ਼ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਪਰ ਸਰਕਾਰ ਵਿਰੋਧੀ ਧਿਰਾਂ ਅਕਾਲੀ ਦਲ, ਭਾਜਪਾ, ਆਮ ਆਦਮੀ ਪਾਰਟੀ ਅਤੇ ਕਿਸਾਨ ਯੂਨੀਅਨਾਂ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਇਨ੍ਹਾਂ ਧਿਰਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਸਾਰੇ ਹੀ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ਼ ਕਰ ਦਿੱਤਾ ਜਾਵੇਗਾ। ਇਹ ਕਰਜ਼ਾ 90 ਹਜ਼ਾਰ ਕਰੋੜ ਬਣਦਾ ਹੈ। ਜਦਕਿ ਸਰਕਾਰ ਨੇ 5 ਸਾਲਾਂ ਦੌਰਾਨ ਸਾਢੇ 9 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮਾਫ਼ ਕਰਨਾ ਹੈ। ਪੰਜਾਬ ਸਰਕਾਰ ਦੀ ਇਸ ਕਰਜ਼ਾ ਮਾਫ਼ੀ ਸਕੀਮ ਨੂੰ ਅਰਥ ਸਾਸਤਰੀ ਕਿਸਾਨਾਂ ਲਈ ਰਾਹਤ ਮੰਨ ਰਹੇ ਹਨ। ਇਸ ਮਾਮਲੇ ਬਾਰੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਡਾ. ਰਣਜੀਤ ਸਿੰਘ ਘੁੰਮਣ ਨਾਲ ਸਾਡੇ ਪੱਤਰਕਾਰ ਦਰਸ਼ਨ ਸਿੰਘ ਖੋਖਰ ਨਾਲ ਵਿਸ਼ੇਸ਼ ਗਲਬਾਤ ਕੀਤੀ। ਡਾ. ਘੁੰਮਣ ਜੋ ਅਰਥ ਸਾਸਤਰੀ ਹਨ, ਕਿਸਾਨ ਕਰਜ਼ੇ ਬਾਰੇ ਉਨ੍ਹਾਂ ਸਰਵੇਖਣ ਵੀ ਕਰਵਾਏ ਹਨ। ਪੰਜਾਬ ਸਰਕਾਰ ਦੀਆਂ ਕਰਜ਼ਾ ਮਾਫ਼ੀ ਨਾਲ ਸਬੰਧਿਤ ਕਮੇਟੀਆਂ ਵਿਚ ਵੀ ਸ਼ਾਮਲ ਹੁੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਜਿਹੀਆਂ ਨੀਤੀਆਂ ਤਿਆਰ ਕਰਨੀਆਂ ਚਾਹੀਦੀਆਂ ਜਿਨ੍ਹਾਂ ਰਾਹੀਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਅਜਿਹਾ ਕਰਕੇ ਹੀ ਕਿਸਾਨ ਕਰਜ਼ੇ ਦਾ ਪੱਕਾ ਹੱਲ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਇਸ ਮਸਲੇ ‘ਤੇ ਸਿਆਸਤ ਕਰਨ ਦੀ ਬਜਾਇ ਗੰਭੀਰਤਾ ਨਾਲ ਕਿਸਾਨਾਂ ਦੀ ਭਲਾਈ ਲਈ ਅਮਲੀ ਕੰਮ ਕਰਨਾ ਚਾਹੀਦਾ ਹੈ।

Facebook Comments
Facebook Comment