• 5:40 am
Go Back

ਪੇਸ਼ਾਵਰ : ਪਾਕਿਸਤਾਨ ਦੇ ਸਿੱਖ ਲੀਡਰ ਤੇ ਮਨੁੱਖੀ ਹੱਕਾਂ ਦੇ ਕਾਰਕੁਨ ਚਰਨਜੀਤ ਸਿੰਘ ਦੇ ਕਤਲ ਦੇ ਮਾਮਲੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨਾਂ ਕਿਹਾ ਕਿ ਚਰਨਜੀਤ ਸਿੰਘ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦੇਣਾ ਪਾਕਿਸਤਾਨ ਅੰਦਰ ਸਿੱਖਾਂ ਦੇ ਅਸੁਰੱਖਿਅਤ ਹੋਣ ਦੀ ਤਸਦੀਕ ਹੈ
ਚਰਨਜੀਤ ਸਿੰਘ ਜੋ ਕਿ ਤਾਲਿਬਾਨ ਦਾ ਜ਼ੋਰਦਾਰ ਵਿਰੋਧ ਕਰਦੇ ਆ ਰਹੇ ਸਨ। ਉਨ੍ਹਾਂ ਨੂੰ ਬੀਤੇ ਦਿਨ ਸ਼ਹਿਰ ਦੇ ਬਾਹਰਵਾਰ ਸਕੀਮ ਚੌਕ ਇਲਾਕੇ ‘ਚ ਸਥਿਤ ਉਨ੍ਹਾਂ ਦੀ ਦੁਕਾਨ ‘ਚ ਮੋਟਰਸਾਈਕਲ ਸਵਾਰ ਹਮਲਾਵਾਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ। ਜਿਸ ਨੇ ਸਿੱਖ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹੁਣ ਤੱਕ ਪਾਕਿਸਤਾਨ ਵਿੱਚ ਸਿੱਖ ਆਪਣੇ ਆਪ ਨੂੰ ਹਿੰਦੂਆਂ ਨਾਲੋਂ ਵੱਧ ਸੁਰੱਖਿਅਤ ਸਮਝਦੇ ਸੀ। ਇਸ ਘਟਨਾ ਨੇ ਸਿੱਖਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਇਸ ਘਟਨਾ ਦੀ ਵੱਖ-ਵੱਖ ਧਾਰਮਿਕ ਤੇ ਸਮਾਜਿਕ ਆਗੂਆਂ ਨੇ ਨਿਖੇਧੀ ਕੀਤੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਹ ਕਤਲ ਗਿਣਮਿਥ ਕੇ ਕੀਤੇ ਗਏ ਹਮਲੇ ਦਾ ਸਿੱਟਾ ਹੈ। ਇਸ ਮਾਮਲੇ ਦੀ ਜਾਂਚ ਲਈ ਐਸਐਸਪੀ ਦੀ ਅਗਵਾਈ ਹੇਠ ਕਮੇਟੀ ਕਾਇਮ ਕੀਤੀ ਗਈ ਹੈ। ਉਧਰ, ਭਾਰਤ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਉਨ੍ਹਾਂ ਪੇਸ਼ਾਵਰ ਸ਼ਹਿਰ ਵਿੱਚ ਸਿੱਖ ਆਗੂ ਦੀ ਹੱਤਿਆ ਦੇ ਮਾਮਲੇ ਬਾਰੇ ਪਾਕਿਸਤਾਨ ਵਿਚਲੇ ਭਾਰਤੀ ਹਾਈ ਕਮਿਸ਼ਨ ਤੋਂ ਰਿਪੋਰਟ ਮੰਗੀ ਹੈ।

Facebook Comments
Facebook Comment