• 7:02 am
Go Back
diyal singh koliyawala,

ਚੰਡੀਗੜ੍ਹ: ਅਕਾਲੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਜਿਹੜੇ ਕਿ ਬਾਦਲ ਪਰਿਵਾਰ ਦੇ ਕਾਫੀ ਨੇੜੇ ਮੰਨੇ ਜਾਂਦੇ ਹਨ। ਉਨ੍ਹਾਂ ਉਪਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੇ ਅਧਾਰ ‘ਤੇ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਕੋਲਿਆਂਵਾਲੀ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਰਜ਼ੀ ਭੇਜੀ ਸੀ। ਇਸ ਸਬੰਧ ‘ਚ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਡੀ.ਐੱਸ.ਪੀ. ਮਨਜੀਤ ਸਿੰਘ ਦਾ ਕਹਿਣਾ ਸੀ ਕਿ ਸੋਮਵਾਰ ਨੂੰ ਹਾਈ ਕੋਰਟ ਨੇ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਵਿਜੀਲੈਂਸ ਨੇ ਕੋਲਿਆਂਵਾਲੀ ’ਤੇ ਮੁਹਾਲੀ ਵਿੱਚ 30 ਜੂਨ 2018 ਨੂੰ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਬਣਾਏ ਜਾਣ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ। ਇਸ ਮਾਮਲੇ ਬਾਰੇ ਦਿਆਲ ਸਿੰਘ ਕੋਲਿਆਂਵਾਲੀ ਤਿੰਨ-ਚਾਰ ਵਾਰ ਵਿਜੀਲੈਂਸ ਅਧਿਕਾਰੀ ਭੁਪਿੰਦਰ ਸਿੰਘ ਸਿੱਧੂ ਕੋਲ ਤਫ਼ਤੀਸ਼ ਲਈ ਹਾਜ਼ਰ ਹੋਏ ਸਨ। ਇਸ ਤੋਂ ਬਾਅਦ ਕੋਲਿਆਂਵਾਲੀ ਰੂਪੋਸ਼ ਹੋ ਗਏ ਸਨ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ 25 ਜੁਲਾਈ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਪਰ ਹੁਣ ਅਰਜ਼ੀ ਰੱਦ ਹੋਣ ਕਰਕੇ ਕੋਲਿਆਂਵਾਲੀ ਨੂੰ ਕਿਸ ਸਮੇਂ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

Facebook Comments
Facebook Comment