• 5:49 pm
Go Back

ਮੁੰਬਈ: ਸ਼ੁੱਕਰਵਾਰ ਨੂੰ ਇੱਥੇ ਇੱਕ ਹਾਈ ਪ੍ਰੋਫਾਈਲ ਰੇਵ ਪਾਰਟੀ ਦਾ ਪਰਦਾਫਾਸ਼ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕਹ ਹਾਈ ਪ੍ਰੋਫਾਇਲ ਪਾਰਟੀ ਰਾਏਗੜ੍ਹ ਦੇ ਰੀਹੀਮ ਬੀਚ ‘ਤੇ ਮੌਜੂਦ ਇਕ ਆਲੀਸ਼ਾਨ ਬੰਗਲੇ ‘ਚ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਹਾਈ ਪ੍ਰੋਫਾਇਲ ਪਾਰਟੀ ‘ਚ ਬਾਲੀਵੁੱਡ ਤੇ ਟੀ. ਵੀ. ਇੰਡਸਟਰੀ ਦੀਆਂ ਕਈ ਮਸ਼ਹੂਰ ਅਭਿਨੇਤਰੀਆਂ ਵੀ ਸ਼ਾਮਲ ਸਨ।

ਸੂਤਰਾਂ ਮੁਤਾਬਕ, ਜਾਣਕਾਰੀ ਪਾਉਣ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਅਤੇ ਉਥੇ ਮੌਜੂਦ ਲੋਕਾਂ ਨੂੰ ਹਿਰਾਸਤ ‘ਚ ਲਿਆ। ਹਾਲਾਂਕਿ ਹਾਲੇ ਤੱਕ ਕਿਸੇ ਵੀ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਕਈ ਲੋਕਾਂ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਹੋਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਇਹ ਪਾਰਟੀ ਕਿਸੇ ਵੱਡੇ ਬਿਜਨੈੱਸਮੈਨ ਵਲੋਂ ਰੱਖੀ ਗਈ ਸੀ। ਨਾਲ ਹੀ ਇਥੇ ਪੁਲਸ ਨੇ ਅਜਿਹੇ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜਿਹੜੇ ਲੋਕ ਡਰੱਗ ਡੀਲਿੰਗ ਦਾ ਕੰਮ ਵੀ ਕਰਦੇ ਹਨ। ਖਬਰਾਂ ਦੀ ਮੰਨੀਏ ਤਾਂ ਪੁਲਸ ਨੇ ਜਿਹੜੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਉਨ੍ਹਾਂ ਨੂੰ ਜਲਦ ਕੋਰਟ ਸਾਹਮਣੇ ਪੇਸ਼ ਕੀਤਾ ਜਾਵੇਗਾ।

Facebook Comments
Facebook Comment