• 6:43 am
Go Back

ਸ਼ਾਹਕੋਟ: ਸ਼ਾਹਕੋਟ ਜ਼ਿਮਨੀ ਚੋਣ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਧੰਨਵਾਦ ਕਰਨ ਲਈ ਸ਼ਾਹਕੋਟ ਪਹੁੰਚੇ। ਸ਼ਾਹਕੋਟ ਦੀ ਦਾਣਾ ਮੰਡੀ ‘ਚ ਕਾਂਗਰਸ ਵੱਲੋਂ ਧੰਨਵਾਦ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਹਰਦੇਵ ਸਿੰਘ ਲਾਡੀ, ਰਾਜਿੰਦਰ ਕੌਰ ਭੱਠਲ, ਐੱਮ. ਪੀ. ਸੰਤੋਖ ਸਿੰਘ ਚੌਧਰੀ, ਰਾਣਾ ਗੁਰਜੀਤ ਸਿੰਘ ਸਮੇਤ ਕਈ ਕਾਂਗਰਸੀ ਵਿਧਾਇਕ ਮੌਜੂਦ ਸਨ। ਰੈਲੀ ਦੌਰਾਨ ਜਿੱਥੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕੈਪਟਨ ਨੇ ਕਾਂਗਰਸ ਵੱਲੋਂ ਪੰਜਾਬ ‘ਚ ਕੀਤੇ ਗਏ ਕੰਮਾਂ ਬਾਰੇ ਦੱਸਿਆ ਉਥੇ ਹੀ ਕੈਪਟਨ ਨੇ ਰੱਦ ਕੀਤੀਆਂ ਗਈਆਂ ਗਜ਼ਟੈਡ ਛੁੱਟੀਆਂ ‘ਚੋਂ ਸੰਤ ਕਬੀਰ ਮਹਾਰਾਜ ਦੀ ਜਯੰਤੀ ਦੀ ਛੁੱਟੀ ਦੀ ਛੁੱਟੀ ਬਹਾਲ ਕਰਨ ਦਾ ਐਲਾਨ ਕੀਤਾ। ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਪਿਛਲੇ ਅਕਾਲੀ ਦਲ ਰਾਜ ਦੌਰਾਨ ਇਸ ਖੇਤਰ ਨੂੰ ਬੁਨਿਆਦੀ ਵਿਕਾਸ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ ਸੀ। ਖੇਤਰ ਦੇ ਸੰਪੂਰਨ ਵਿਕਾਸ ਲਈ ਕੈਪਟਨ ਨੇ 2140 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।

Facebook Comments
Facebook Comment