ਕੈਨੇਡਾ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਰਾਹਤ, ਵਰਕ ਪਰਮਿਟ ਲਈ ਅਰਜ਼ੀ ਦਾਇਰ ਕਰਨ ਦੇ ਸਮੇ ‘ਚ ਹੋਇਆ ਵਾਧਾ

Prabhjot Kaur
2 Min Read

ਟੋਰਾਂਟੋ: ਕੌਮਾਂਤਰੀ ਵਿਦਿਆਰਥੀਆਂ ਨੂੰ ਕੈਨੇਡਾ ‘ਚ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਫੈਡਰਲ ਸਰਕਾਰ ਨੇ ਪੋਸਟ ਗ੍ਰੈਜੁਏਸ਼ਨ ਵਰਕ ਪਰਮਿਟ ਲਈ ਅਰਜ਼ੀ ਦਾਇਰ ਕਰਨ ਦਾ ਸਮਾਂ ਹੱਦ 90 ਦਿਨਾਂ ਤੋਂ ਵਧਾ ਕੇ 180 ਦਿਨ ਕਰਨ ਦਾ ਐਲਾਨ ਕਰ ਦਿੱਤਾ ਹੈ।
ਕੈਨੇਡਾ ਸਰਕਾਰ ਵੱਲੋਂ ਪੋਸਟ ਗ੍ਰੈਜੁਏਸ਼ਨ ਵਰਕ ਪਰਮਿਟ ਪ੍ਰੋਗਰਾਮ ‘ਚ ਕੀਤੀਆਂ ਤਬਦੀਲੀਆਂ ਤੋਂ ਬਾਅਦ ਹੁਣ ਵਿਦਿਆਰਥੀ ਆਪਣਾ ਨਤੀਜਾ ਜਾਰੀ ਹੋਣ ਤੋਂ 180 ਦਿਨਾਂ ਅੰਦਰ ਵਰਕ ਪਰਮਿਟ ਲਈ ਅਰਜ਼ੀ ਦੇ ਸਕਣਗੇ। ਇਸ ਤੋਂ ਇਲਾਵਾ ਕੌਮਾਂਤਰੀ ਵਿਦਿਆਰਥੀਆਂ ਨੂੰ ਗ੍ਰੈਜੁਏਸ਼ਨ ਮੁਕੰਮਲ ਕਰਨ ਮਗਰੋਂ ਵਰਕ ਪਰਮਿਟ ਲਈ ਸਟੱਡੀ ਪਰਮਿਟ ਪੇਸ਼ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।

ਦੱਸ ਦਈਏ ਕਿ ਕੌਮਾਂਤਰੀ ਵਿਦਿਆਰਥੀਆਂ ਨੂੰ ਅਕਦਾਮਿਕ ਸਾਲ ਦੌਰਾਨ ਸਟੱਡੀ ਪਰਮਿਟ ਜਾਰੀ ਕੀਤੇ ਜਾਂਦੇ ਹਨ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਓਪਨ ਵਰਕ ਪਰਮਿਟ ਵਾਲੀ ਅਰਜ਼ੀ ਨਾਲ ਸਟੱਡੀ ਪਰਮਿਟ ਪੇਸ਼ ਕਰਨ ਦੀ ਸ਼ਰਤ ਖਤਮ ਹੋਣ ਨਾਲ ਵਿਦਿਆਰਥੀਆਂ ਨੂੰ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਲਈ ਕਾਫੀ ਸਮਾਂ ਮਿਲ ਜਾਵੇਗਾ ਜਦਕਿ ਇਸ ਤੋਂ ਪਹਿਲਾਂ ਸਟੱਡੀ ਪਰਮਿਟ ਦੀ ਮਿਆਦ ਪੂਰੀ ਹੋਣ ਜਾਣ ‘ਤੇ ਦਿਮਾਗੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਮਾਂਟਰੀਅਲ ਸਥਿਤ ਕੈਨੇਡੀਅਨ ਇਮੀਗ੍ਰੇਸ਼ਨ ਲਾਅ ਫਰਮ ਦੇ ਕੈਂਪਬੇਲ ਕੋਹੇਨ ਦਾ ਆਖਣਾ ਹੈ ਕਿ ਪੋਸਟ ਗ੍ਰੈਜੁਏਟ ਵਰਕ ਪਰਮਿਟ ਲਈ ਅਰਜ਼ੀ ਦਾਖਲ ਕਰਨ ਜਾ ਰਹੇ ਵਿਦਿਆਰਥੀਆਂ ਲਈ ਇਹ ਵੱਡੀ ਖਬਰ ਹੈ। ਦੱਸ ਦਈਏ ਕਿ ਪੋਸਟ ਗ੍ਰੈਜੁਏਸ਼ਨ ਵਰਕ ਪਰਮਿਟ ਇਕ ਓਪਨ ਵਰਕ ਪਰਮਿਟ ਹੁੰਦਾ ਹੈ ਜਿਸ ਦੇ ਤਹਿਤ ਕੌਮਾਂਤਰੀ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਤੋਂ ਬਾਅਦ 3 ਸਾਲਾ ਲਈ ਕੈਨੇਡਾ ‘ਚ ਰਹਿਣ ਅਤੇ ਕੰਮ ਕਰਨ ਦਾ ਮੌਕਾ ਮਿਲਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਕੈਨੇਡੀਅਨ ਜਾਬ ਆਫਰ ਪੇਸ਼ ਕਰਨ ਦੀ ਜ਼ਰੂਰਤ ਨਹੀਂ ਪੈਂਦੀ ਅਤੇ ਉਹ ਕਿਤੇ ਵੀ ਅਤੇ ਕਿਸੇ ਵੀ ਕੰਪਨੀ ‘ਚ ਰੁਜ਼ਗਾਰ ‘ਤੇ ਲੱਗ ਸਕਦੇ ਹਨ।

Share this Article
Leave a comment