ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਨੂੰ ਐਸਆਈਟੀ ਤੋਂ ਲਾਂਭੇ ਕਰਨ ਦਾ ਦਿੱਤਾ ਹੁਕਮ

TeamGlobalPunjab
1 Min Read

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਨੂੰ ਅੱਜ ਸ਼ਾਮ ਪੰਜ ਵਜੇ ਤੱਕ ਰਿਲੀਵ ਹੋਣ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਨੂੰ ਚੋਣਾਂ ਨਾਲ ਸਬੰਧਤ ਕੋਈ ਕੰਮ ਨਾ ਸੌਂਪਿਆ ਜਾਵੇ।

ਦੱਸ ਦੇਈਏ ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਦੂਜੇ ਪਾਸੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕੈਪਟਨ ਸਰਕਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਡਟ ਗਈ ਸੀ। ਇਸ ਮਗਰੋਂ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ। ਅਕਾਲੀ ਲੀਡਰਾਂ ਦਾ ਕਹਿਣਾ ਸੀ ਕਿ ਇਸ ਪੁਲਿਸ ਅਧਿਕਾਰੀ ਵੱਲੋਂ ਪੱਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ।

Share this Article
Leave a comment