ਬਰਗਾੜੀ ਮੋਰਚੇ ਦਾ ਨਤੀਜਾ ਹੈ ਆਈਜੀ ਉਮਰਾਨੰਗਲ ਦੀ ਗ੍ਰਿਫ਼ਤਾਰੀ: ਧਿਆਨ ਸਿੰਘ ਮੰਡ

Prabhjot Kaur
1 Min Read

ਚੰਡੀਗੜ੍ਹ: ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ‘ਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਦੀ ਇਸ ਗ੍ਰਿਫ਼ਤਾਰੀ ਤੇ ਧਿਆਨ ਸਿੰਘ ਮੰਡ ਨੇ ਇਸ ‘ਤੇ ਸੰਤੁਸ਼ਟੀ ਜਤਾਉਂਦਿਆਂ ਕਿਹਾ ਕਿ ਇਹ ਇਹ ਗ੍ਰਿਫ਼ਤਾਰੀ ਬਰਗਾੜੀ ਮੋਰਚੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਕਰਕੇ ਹੀ ਬੇਅਦਬੀ ਮਾਮਲੇ ਅਤੇ ਪੁਲਿਸ ਗੋਲ਼ੀਗਾਂਡ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਸਰਕਾਰ ਨੂੰ ਕਾਰਵਾਈ ਕਰਨੀ ਪਈ।

ਹਾਲਾਂਕਿ ਉਨ੍ਹਾਂ ਕਿਹਾ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਅਦਾਲਤ ਵਿੱਚ ਅਰਜ਼ੀ ਲਾ ਕੇ ਸਟੇਅ ਲਿਆ, SIT ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਵਿੱਚ ਢਿੱਲ ਵਰਤੀ। ਦੱਸ ਦੇਈਏ ਕਿ ਬੀਤੇ ਦਿਨੀ ਗ੍ਰਿਫਤਾਰੀ ਤੋਂ ਬਾਅਦ ਪਹਿਲਾਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਥਾਣਾ ਸਦਰ ਫਰੀਦਕੋਟ ਅਤੇ ਬਾਅਦ ਵਿੱਚ ਮੈਡੀਕਲ ਕਰਾਉਣ ਲਈ ਫ਼ਰੀਦਕੋਟ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।

Share this Article
Leave a comment