ਲਾਂਵਾਂ ਦੌਰਾਨ ਜੋੜੇ ਨੇ ਕੀਤੀ ਅਜਿਹੀ ਹਰਕਤ ਕਿ ਸਿੱਖ ਮਰਿਆਦਾ ਦੀ ਹੋ ਗਈ ਉਲੰਘਣਾ, ਜਥੇਦਾਰ ਨੂੰ ਆ ਗਿਆ ਗੁੱਸਾ, ਕਹਿੰਦਾ ਸੱਦੋ ਇਨ੍ਹਾਂ ਨੂੰ ਅਕਾਲ ਤਖਤ ‘ਤੇ, ਦੇਖੋ ਵੀਡੀਓ

TeamGlobalPunjab
1 Min Read

ਅੰਮ੍ਰਿਤਸਰ : ਇੰਨੀ ਦਿਨੀਂ ਇੱਕ ਅਜਿਹੇ ਸਿੱਖ ਵਿਆਹ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਲਾੜਾ-ਲਾੜੀ ਹਰ ਲਾਂਵ ਲੈਣ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੇ ਆਲੇ ਦੁਆਲੇ ਚੱਕਰ ਕੱਟ ਕੇ ਸੋਫੇ ‘ਤੇ ਜਾ ਬੈਠਦਾ ਹੈ, ਜਿਸ ਨੂੰ ਕਿ ਸਿੱਖ ਮਰਿਆਦਾ ਅਤੇ ਸਿੱਖ ਸਿਧਾਂਤਾਂ ਦੇ ਬਿਲਕੁਲ ਉਲਟ ਮੰਨ ਕੇ ਇਸ ਦੀ ਘੋਰ ਨਿੰਦਾ ਕੀਤੀ ਜਾ ਰਹੀ ਹੈ। ਹਾਲਾਤ ਇਹ ਹਨ ਕਿ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਦਖਲ ਦੇਣਾ ਪਿਆ ਹੈ।

ਇਸ ਵੀਡੀਓ ਬਾਰੇ ਬੋਲਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਈ ਵੀ ਸ਼ਖਸ ਗੁਰੂ ਸਾਹਿਬ ਅਤੇ ਉਨ੍ਹਾਂ ਵੱਲੋਂ ਫਰਮਾਈ ਪਾਵਨ ਪਵਿੱਤਰ ਬਾਣੀ ਤੋਂ ਉੱਪਰ ਨਹੀਂ ਹੋ ਸਕਦਾ। ਗਿਆਨੀ ਹਰਪ੍ਰੀਤ ਸਿੰਘ ਅਨੁਸਾਰ ਹਰ ਸਿੱਖ ਦਾ ਫ਼ਰਜ਼ ਬਣਦਾ ਹੈ ਕਿ ਉਹ ਗੁਰਬਾਣੀ ਅਤੇ ਗੁਰੂ ਸਾਹਿਬ ਦਾ ਸਤਿਕਾਰ ਬਣਾਈ ਰੱਖੇ। ਗਿਆਨੀ ਹੁਰਾਂ ਨੇ ਇਸ ‘ਤੇ ਨਰਾਜ਼ ਹੁੰਦਿਆਂ ਕਿਹਾ ਕਿ ਇਸ ਬਾਰੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿੱਚ ਲਿਆ ਰਹੇ ਹਨ ਜਿਸ ਤੋਂ ਬਾਅਦ ਅਜਿਹਾ ਕਾਰਾ ਕਰਨ ਵਾਲਿਆਂ ਦੀ ਤੁਰੰਤ ਜਾਂਚ ਕਰਵਾ ਕੇ ਕਾਰਵਾਈ ਕੀਤੀ ਜਾਵੇਗੀ।

ਕੀ ਹੈ ਇਹ ਪੂਰਾ ਮਾਮਲਾ ਇਹ ਜਾਣਨ ਲਈ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ।

https://youtu.be/zctAqO4ONGY

- Advertisement -

Share this Article
Leave a comment