ਫ਼ਰੀਦਕੋਟ ‘ਚ ਵੋਟਾਂ ਨਹੀਂ ਪਾਉਣਗੇ ਮੁਸਲਿਮ ਭਾਈਚਾਰੇ ਦੇ ਲੋਕ, ਕੁੱਲ ਗਿਣਤੀ 70 ਹਜ਼ਾਰ

TeamGlobalPunjab
1 Min Read

ਫ਼ਰੀਦਕੋਟ : ਲੋਕ ਸਭਾ ਚੋਣਾਂ ਦਾ ਆਗਾਜ਼ ਹੋ ਗਿਆ ਹੈ ਤੇ ਹਰ ਪਾਸੇ ਚੋਣਾਂ ਦਾ ਮਾਹੌਲ ਹੈ। ਇਸੇ ਮਾਹੌਲ ‘ਚ ਜਿੱਥੇ ਹਰ ਨਾਗਰਿਕ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਕੀਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ ਉੱਥੇ ਦੂਜੇ ਪਾਸੇ ਮੁਸਲਿਮ ਵਰਗ ਨਾਲ ਸਬੰਧਤ ਕਰੀਬ 70 ਹਜ਼ਾਰ ਵੋਟਰਾਂ ਵੱਲੋਂ ਚੋਣਾਂ ਦਾ ਬਾਈਕਾਟ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ‘ਚ ਪੈਂਦੇ 9 ਵਿਧਾਨ ਸਭਾ ਹਲਕਿਆਂ ‘ਚ ਰਹਿਣ ਵਾਲੇ 70 ਹਜ਼ਾਰ ਮੁਸਲਿਮ ਸਮਾਜ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ਕਿ ਜੋ ਉਨ੍ਹਾਂ ਦੇ ਧਾਰਮਿਕ ਸਥਾਨ ਨੇ ਨਜਾਇਜ਼ ਕਬਜ਼ਾ ਹੋਇਆ ਹੈ ਉਸ ਨੂੰ ਸਰਕਾਰ ਵੱਲੋਂ ਛੁਡਵਾਇਆ ਨਹੀਂ ਗਿਆ ਜਿਸ ਦੇ ਵਿਰੋਧ ‘ਚ ਮੁਸਲਿਮ ਭਾਈਚਾਰੇ ਵੱਲੋ਼ਂ ਲੋਕ ਸਭਾ ਚੋਣਾਂ ਦਾ ਬਾਈਕਾਟ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਸਲਿਮ ਵੈਲਫੇਅਰ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਦੋਂ ਤੱਕ ਮੁਸਲਿਮ ਧਾਰਮਿਕ ਸਥਾਨਾਂ ‘ਤੇ ਕਥਿਤ ਨਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਨਹੀਂ ਜਾਂਦਾ, ਉਦੋਂ ਤੱਕ ਉਹ ਕਿਸੇ ਵੀ ਵੋਟ ਪ੍ਰਕਿਰਿਆ ‘ਚ ਹਿੱਸਾ ਨਹੀਂ ਲੈਣਗੇ ਅਤੇ ਉਨ੍ਹਾਂ ਇਹ ਮੰਗ ਕੀਤੀ ਹੈ ਕਿ ਇਨ੍ਹਾਂ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾ ਕੇ ਇਸ ਦੀ ਸਾਂਭ ਸੰਭਾਲ ਮੁਸਲਿਮ ਵਰਗ ਨੂੰ ਸੌਂਪੀ ਜਾਵੇ।

 

Share this Article
Leave a comment