• 2:52 am
Go Back

ਦਿੱਲੀ ਦੰਗਿਆਂ ਦੇ ਮੁੱਖ ਮੁਲਜ਼ਮ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦੇਣ ਵਾਲੀ ਨਿਰਮਤ ਕੌਰ ਨੇ ਕਿਹਾ ਹੈ ਕਿ ਦਿੱਲੀ ਦਾ ਸਿੱਖ ਵਿਰੋਧੀ ਕਤਲੇਆਮ ਪਹਿਲਾਂ ਤੋਂ ਹੀ ਯੋਜਨਾਬੱਧ ਸੀ ਤੇ ੲਿਕ ਕਾਂਗਰਸ ਨੇ ਹੀ ਕਰਵਾਇਆ ਸੀ। ਸਿੱਖ ਵਿਰੋਧੀ ਕਤਲੇਆਮ ਵਿੱਚ ਆਰਐੱਸਐੱਸ ਅਤੇ ਬੀਜੇਪੀ ਦੇ ਆਗੂਆਂ ਨੇ ਵੀ ਭੂਮਿਕਾ ਨਿਭਾਈ ਸੀ ਜਿਸ ਕਾਰਨ ਪੀੜਤਾਂ ਨੂੰ ਅਜੇ ਤੱਕ ਵੀ ਇਨਸਾਫ਼ ਨਹੀਂ ਮਿਲ ਰਿਹਾ। ਵਿਸ਼ੇਸ਼ ਗੱਲਬਾਤ ਦੌਰਾਨ ਨਿਰਮਿਤ ਕੌਰ ਨੇ ਕਿਹਾ ਹੈ ਕਿ 34 ਸਾਲ ਸਿੱਖ ਕਤਲੇਆਮ ਨੂੰ ਹੋ ਗਏ ਹਨ ਪਰ ਅਜੇ ਤੱਕ ਇਨਸਾਫ਼ ਨਾ ਮਿਲਣਾ ਸਿਖ ਕੌਮ ਨਾਲ ਇਤਿਹਾਸ ਦਾ ਸਭ ਤੋਂ ਵੱਡਾ ਧੱਕਾ ਅਤੇ ਧੋਖਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਤੋਂ ਵੀ ਨਹੀਂ ਡਰੇਗੀ ਅਤੇ ਬੇਖੌਫ ਹੋ ਕੇ ਇਨਸਾਫ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।

Facebook Comments
Facebook Comment