• 6:52 am
Go Back
2019 Lok Sabha Elections

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣੇ ਪੰਜ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਚੁਣੀ ਗਈ ਮੁੱਖ ਬੁਲਾਰਾ ਬਲਜਿੰਦਰ ਕੌਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸੰਗਰੂਰ, ਸਾਧੂ ਸਿੰਘ ਫਰੀਦਕੋਟ, ਡਾ. ਰਵਜੋਤ ਸਿੰਘ ਹੁਸ਼ਿਆਰਪੁਰ, ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਤੇ ਨਰਿੰਦਰ ਸ਼ੇਰਗਿਲ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਹਲਕੇ ਤੋਂ ਚੋਣਾਂ ਲੜਨਗੇ।

ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਚਾਰ ਸੀਟਾਂ ਤੋਂ ਜੇਤੂ ਰਹੀ ਸੀ। ਸ਼੍ਰੋਮਣੀ ਅਕਾਲੀ ਦਲ ਵੱਡੇ ਸੰਕਟ ਵਿੱਚ ਘਿਰਿਆ ਹੋਣ ਕਾਰਨ ਪਾਰਟੀ ਨੂੰ ਇਸ ਵਾਰ ਵੀ ਚੰਗੇ ਪ੍ਰਦਰਸ਼ਨ ਦੀ ਉਮੀਦ ਹੈ ਤੇ ਸੱਤਾ ਧਿਰ ਕਾਂਗਰਸ ਖਿਲਾਫ ਵੀ ਲੋਕਾਂ ਵਿੱਚ ਰੋਹ ਹੈ। ਰਿਪੋਰਟਾਂ ਮੁਤਾਬਕ ਪੰਜਾਬ ਇਕਾਈ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਬਣੀ 22 ਮੈਂਬਰੀ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ 13 ਸੀਟਾਂ ਵਿੱਚੋਂ 5 ਹਲਕਿਆਂ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਹੈ। ਇਸ ਉਪਰ ਕੇਂਦਰੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਰਸਮੀ ਮੋਹਰ ਹੀ ਲੱਗਣੀ ਹੈ ਤੇ ਅੱਜ ਬਲਜਿੰਦਰ ਕੌਰ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।

Facebook Comments
Facebook Comment