• 7:20 am
Go Back

ਇਸਲਾਮਾਬਾਦ: ਮੁੰਬਈ ਅੱਤਵਾਦੀ ਹਮਲੇ ਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੁਆਰਾ ਦਿੱਤੇ ਗਏ ਬਿਆਨ ਨੇ ਪਾਕਿਸਤਾਨ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ ਤੇ ਨਵਾਜ਼ ਅਜੇ ਵੀ ਆਪਣੇ ਬਿਆਨ ‘ਤੇ ਡਟੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਦੀ ਪ੍ਰਧਾਨਗੀ ‘ਚ ਨੈਸ਼ਨਲ ਸੁਰੱਖਿਆ ਕਮੇਟੀ ਦੀ ਉੱਚ ਪੱਧਰੀ ਬੈਠਕ ‘ਚ ਸ਼ਰੀਫ ਦੇ ਬਿਆਨ ਨੂੰ ਬੇਬੁਨਿਆਦ ਦੱਸਿਆ ਗਿਆ ਸੀ। ਸ਼ਰੀਫ ਨੇ 2008 ‘ਚ ਮੁੰਬਈ ‘ਤੇ ਹੋਏ ਅੱਤਵਾਦੀ ਹਮਲੇ ਵਿੱਚ ਪਾਕਿਸਤਾਨ ਦਾ ਹੱਥ ਹੋਣ ਦਾ ਦਾਅਵਾ ਕੀਤਾ ਸੀ। ਐਨਐਸਸੀ ਦੀ ਬੈਠਕ ਵਿੱਚ ਸ਼ਰੀਫ ਦੇ ਬਿਆਨ ਨੂੰ ਗੁੰਮਰਾਹ ਕਰਨ ਵਾਲਾ ਦੱਸਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਸੀ। ਦੂਜੇ ਪਾਸੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਜੇ ਵੀ ਆਪਣੇ ਬਿਆਨ ‘ਤੇ ਡਟੇ ਖੜ੍ਹੇ ਹਨ। ਸ਼ਰੀਫ ਨੇ ਕਿਹਾ ਕਿ ਉਨ੍ਹਾਂ ਆਪਣੇ ਇੰਟਰਵਿਊ ‘ਚ ਕੋਈ ਵੀ ਗਲਤ ਗੱਲ ਨਹੀਂ ਕਹੀ। ਉਨ੍ਹਾਂ ਕਿਹਾ ਕਿ ਸੱਚ ਬੋਲਣਾ ਮੇਰਾ ਅਧਿਕਾਰ ਹੈ।

Facebook Comments
Facebook Comment