• 9:42 am
Go Back
Afghan President Ashraf Ghani

ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਨੇ ਜਲਾਲਾਬਾਦ ’ਚ ਆਤਮਘਾਤੀ ਬੰਬ ਧਮਾਕੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਨੇ ਉਨ੍ਹਾਂ ਦੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਨ੍ਹਾਂ ਪਰਿਵਾਰਾਂ ਦੇ ਮੈਂਬਰ ਇਸ ਹਮਲੇ ਵਿਚ ਵਿੱਛੜ ਗਏ ਹਨ, ਉਹ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਹਨ। ਇਸ ਹਮਲੇ ਵਿਚ ਖਾਸਕਰ ਸਿੱਖ ਭਾਈਚਾਰੇ ਦੇ ਹੋਏ ਨੁਕਸਾਨ ਕਾਰਨ ਉਨ੍ਹਾਂ ਨੂੰ ਕਾਫੀ ਧੱਕਾ ਲੱਗਾ ਹੈ। ਮਾਰੇ ਗਏ ਕੁਝ ਸਿੱਖ ਆਗੂਆਂ ਨਾਲ ਉਨ੍ਹਾਂ ਨੂੰ ਗੱਲਬਾਤ ਦਾ ਮੌਕਾ ਮਿਲਿਆ ਸੀ। ਅਸੀਂ ਭਾਈਚਾਰਕ ਤੌਰ ਉਥੇ ਇਸ ਹਮਲੇ ਵਿਚ ਆਪਣੇ ਜੀਅ ਗੁਆਉਣ ਵਾਲੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹਾਂ।
ਉਨ੍ਹਾਂ ਨੇ ਕਿਹਾ ਕਿ ਮੈਂ ਇਸ ਮੁਸ਼ਕਲ ਭਰੇ ਹਾਲਾਤ ਵਿਚ ਆਪਣੇ ਅਫ਼ਗ਼ਾਨ ਭਰਾਵਾਂ ਨੂੰ ਭਾਈਚਾਰੇ ਦੇ ਨਾਲ ਖੜਨ ਦੀ ਅਪੀਲ ਕਰਦਾ ਹਾਂ। ਅਫ਼ਗ਼ਾਨਿਸਤਾਨ ਸਰਕਾਰ ਇਸ ਮੁਸ਼ਕਿਲ ਘੜੀ ਵਿਚ ਪੀੜਤਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਦੱਸ ਦਈਏ ਕਿ ਅਫ਼ਗ਼ਾਨਿਸਤਾਨ ਵਿਚ ਅਤਿਵਾਦੀ ਹਮਲੇ ਵਿਚ 20 ਜਣਿਆਂ ਦੀ ਮੌਤ ਤੇ ਕਈ ਜ਼ਖ਼ਮੀ ਹੋ ਗਏ ਸਨ। ਮਾਰੇ ਗਏ 20 ਜਣਿਆਂ ਵਿੱਚੋਂ 12 ਸਿੱਖ ਤੇ ਹਿੰਦੂ ਸਨ। ਹਮਲੇ ਵਿੱਚ ਸਥਾਨਕ ਸਿੱਖ ਲੀਡਰ ਅਵਤਾਰ ਸਿੰਘ ਖ਼ਾਲਸਾ ਦੀ ਵੀ ਮੌਤ ਹੋ ਗਈ। ਅਵਤਾਰ ਸਿੰਘ ਖ਼ਾਲਸਾ ਇਸ ਸਾਲ ਅਕਤੂਬਰ ਤੋਂ ਸੰਸਦ ਮੈਂਬਰ ਵਜੋਂ ਨਾਮਜ਼ਦ ਹੋ ਚੁੱਕੇ ਸਨ।

Facebook Comments
Facebook Comment