ਏ.ਐਸ.ਆਈ. ਨੇ ਖੁਦ ਨੂੰ ਮਾਰੀ ਗੋਲੀ, ਗੰਭੀਰ ਜ਼ਖ਼ਮੀਂ

Prabhjot Kaur
1 Min Read

ਮੋਰਿੰਡਾ: ਰੂਪਨਗਰ ‘ਚ ਪੈਂਦੇ ਮੋਰਿੰਡਾ ਥਾਣੇ ‘ਚ ਤਾਇਨਾਤ ਏਐਸਆਈ ਨੇ ਖ਼ੁਦ ਨੂੰ ਗੋਲੀ ਮਾਰ ਲਈ। ਮਿਲੀ ਜਾਣਕਾਰੀ ਮੁਤਾਬਕ ਏਐਸਆਈ ਗੁਰਮੀਤ ਸਿੰਘ ਮਾਨਸਿਕ ਤੌਰ ਉਤੇ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਪਤਾ ਲੱਗਾ ਹੈ ਕਿ ਗੁਰਮੀਤ ਸਿੰਘ ਨੇ ਆਪਣੇ ਆਪ ਨੂੰ ਉਸ ਸਮੇਂ ਗੋਲੀ ਮਾਰ ਲਈ ਜਦੋਂ ਉਹ ਥਾਣੇ ‘ਚ ਬਣੇ ਕੁਆਟਰ ਵਿੱਚ ਗਿਆ ਹੋਇਆ ਸੀ।

ਇਸ ਘਟਨਾ ਦੀ ਸੂਚਨਾ ਤੋਂ ਤੁਰੰਤ ਬਾਅਦ ਪੁਲਿਸ ਮੁਲਾਜਮਾਂ ਵੱਲੋਂ ਗੰਭੀਰ ਜਖ਼ਮੀ ਗੁਰਮੀਤ ਸਿੰਘ ਏ.ਐਸ.ਆਈ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੋਂ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਲਈ ਰੈਫ਼ਰ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਏਐਸਆਈ ਥਾਣਾਂ ਖਮਾਣੋਂ ਦੇ ਪਿੰਡ ਲਖਨਪੁਰ ਦਾ ਰਹਿਣ ਵਾਲਾ ਹੈ ਜਿਸ ਦਾ ਹੁਣ ਇਲਾਜ ਚੱਲ ਰਿਹਾ ਹੈ ਤੇ ਪੁਲਿਸ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਗੁਰਮੀਤ ਸਿੰਘ ਦਾ ਗੋਲੀ ਮਾਰਨ ਦਾ ਅਸਲ ਕਾਰਨ ਕੀ ਸੀ।

Share this Article
Leave a comment