• 11:39 am
Go Back
Captain security armed 2 ASI died

ਹੰਡਿਆਇਆ: ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਭਿਆਨਕ ਹਾਦਸਾ ਵਾਪਰ ਗਿਆ ਜਿਥੇ ਤੇ ਮੁੱਖ ਮੰਤਰੀ ਦੇ ਪ੍ਰੋਗਰਾਮ ਵਿੱਚ ਡਿਊਟੀ ਦੇਣ ਜਾ ਰਹੇ ਚਾਰ ਪੁਲਿਸ ਮੁਲਾਜ਼ਮ, ਇੱਕ ਭਿਆਨਕ ਸੜਕ ਦੁਰਘਟਨਾ ਦਾ ਸ਼ਿਕਾਰ ਹੋ ਗਏ। ਜਿਨ੍ਹਾਂ ਵਿੱਚ ਦੋ ਮੁਲਾਜ਼ਮਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਾਣਕਾਰੀ ਮੁਤਾਬਕ ਦੋਵੇਂ ਮੁਲਾਜ਼ਮ ਏ.ਐੱਸ.ਆਈ ਸਨ।

ਦੁਰਘਟਨਾ ਮੌਕੇ ਚਾਰੋਂ ਮੁਲਾਜ਼ਮ ਇੱਕ ਕਾਰ ਚ ਸਵਾਰ ਹੋ ਕੇ ਮਲੋਟ ਤੋਂ ਪਟਿਆਲੇ ਆ ਰਹੇ ਸੀ। ਜਿਥੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਪਣੀ ਡਿਊਟੀ ਨਿਭਾਉਣੀ ਸੀ ਪਰ ਰਾਸਤੇ ਵਿੱਚ ਜ਼ਿਆਦਾ ਧੁੰਦ ਹੋਣ ਕਾਰਨ ਕਾਰਨ, ਖੜ੍ਹੇ ਟਰੱਕ ਨਾਲ ਟਕਰਾਅ ਗਈ।

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੁਲਿਸ ਮੁਲਾਜ਼ਮਾਂ ਗੁਰਮੀਤ ਸਿੰਘ ਅਤੇ ਮਲਕੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਰਛਪਾਲ ਸਿੰਘ ਅਤੇ ਸਾਧੂ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਦੋਹਾਂ ਜ਼ਖ਼ਮੀਆਂ ਨੂੰ ਪਟਿਆਲਾ ਦੇ ਇੱਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ ਤੇ ਲਾਸ਼ਾਂ ਨੂੰ ਕਬਜ਼ੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Facebook Comments
Facebook Comment