ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ ‘ਚ ਗੋਲੀਬਾਰੀ, 9 ਮੌਤਾਂ, ਕਈ ਫੱਟੜ

Prabhjot Kaur
1 Min Read

ਨਿਊਜ਼ੀਲੈਂਡ ਦੇ ਸਾਊਥ ਆਈਸਲੈਂਡ ਸਿਟੀ ਦੀ ਦੋ ਮਸਜਿਦਾਂ ‘ਚ ਮਸਜਿਦਾਂ ‘ਚ ਨਮਾਜ਼ ਵੇਲੇ ਹਮਲਾ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ ਕੀਤੀ ਗਈ ਜਿਸ ‘ਚ 40  ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਇਸ ਹਮਲੇ ‘ਚ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ ਪਹਿਲਾਂ ਗੋਲੀਬਾਰੀ ਸ਼ਹਿਰ ਦੇ ਹੇਗਲੀ ਪਾਰਕ ‘ਚ ਸਥਿਤ ਅਲ ਨੂਰ ਮਸਜਿਦ ‘ਚ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਸਾਰੇ ਇਲਾਕੇ ਨੂੰ ਘੇਰਾ ਪਾ ਲਿਆ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਗੋਲੀਬਾਰੀ ਹੋਈ, ਉਸ ਸਮੇਂ ਨਿਊਜ਼ੀਲੈਂਡ ਦੇ ਦੌਰੇ ‘ਤੇ ਆਈ ਬੰਗਲਾਦੇਸ਼ ਦੀ ਕ੍ਰਿਕਟ ਟੀਮ ਦੇ ਖਿਡਾਰੀ ਇਸ ਮਸਜਿਦ ‘ਚ ਮੌਜੂਦ ਸੀ ਹਾਲਾਂਕਿ ਇਸ ਦੌਰਾਨ ਸਾਰੇ ਖਿਡਾਰੀ ਸੁਰੱਖਿਅਤ ਬਚ ਨਿਕਲੇ।

- Advertisement -

ਇਸ ਘਟਨਾ ਤੋਂ ਬਾਅਦ ਪੁਲਿਸ ਨੇ ਤਿੰਨ ਵਿਅਕਤੀ ਸਣੇ ਇਕ ਮਹਿਲਾ ਨੂੰ ਹਿਰਾਸਤ ‘ਚ ਲਿਆ ਹੈ। ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਹੇਗਲੀ ਓਵਲ ‘ਚ ਸ਼ਨੀਵਾਰ ਨੂੰ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਵਿਚਾਲੇ ਸ਼ੁਰੂ ਹੋਣ ਵਾਲੇ ਤੀਜੇ ਟੈਸਟ ਮੈਚ ਨੂੰ ਰੱਦ ਕਰ ਦਿੱਤਾ ਗਿਆ ਹੈ।

Share this Article
Leave a comment