• 6:50 am
Go Back
CM requests Centre resolve Kartarpur corridor

ਚੰਡੀਗੜ੍ਹ: ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਨਾਲ ਇਸ ਮੁੱਦੇ ‘ਤੇ ਗੱਲਬਾਤ ਕਰਨ। ਭਾਰਤ ਵੱਲੋਂ ਪਾਕਿਸਤਾਨ ਨਾਲ ਦੋ-ਪੱਖੀ ਗੱਲਬਾਤ ਨੂੰ ਰੱਦ ਕਰਨ ਤੋਂ ਬਾਅਦ ਕਰਤਾਰਪੁਰ ਸਾਹਿਬ ਲਾਂਘੇ ਦੀ ਗੱਲਬਾਤ ਦਾ ਮੁੱਦਾ ਠੰਢੇ ਬਸਤੇ ‘ਚ ਪੈ ਗਿਆ। ਅਜਿਹੇ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਾਕਸਿਤਾਨ ਨਾਲ ਇਸ ਮੁੱਦੇ ‘ਤੇ ਗੱਲਬਾਤ ਕਰਨ। ਕੈਪਟਨ ਨੇ ਕਿਹਾ ਕਿ ਇਸ ਮੁੱਦੇ ‘ਤੇ ਭਾਰਤ- ਪਾਕਿਸਤਾਨ ਨੂੰ ਹਾਂ-ਪੱਖੀ ਰਵੱਈਆ ਅਪਣਾਉਂਦਿਆਂ ਸਕਾਰਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਸਬੰਧੀ ਉਹ ਨਿਜੀ ਤੌਰ ’ਤੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਨੂੰ ਮਿਲ ਕੇ ਪਾਕਿਸਤਾਨ ਨਾਲ ਇਹ ਮੁੱਦਾ ਵਿਚਾਰਨ ਦੀ ਬੇਨਤੀ ਕਰ ਚੁੱਕੇ ਹਨ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਨਿਗਰਾਨੀ ਲਈ ਬਣਾਈ ਕਾਰਜਕਾਰੀ ਕਮੇਟੀ ਨੇ ਇਤਿਹਾਸਕ ਸ਼ਹਿਰਾਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸਮਾਗਮਾਂ ਲਈ ਕੇਂਦਰ ਨੇ ਗ੍ਰਹਿ ਮੰਤਰੀ ਦੀ ਅਗਵਾਈ ਵਿੱਚ ਕਮੇਟੀ ਬਣਾਈ ਹੈ।

Facebook Comments
Facebook Comment