• 5:35 am
Go Back

ਲੁਧਿਆਣਾ: ਸੀਨੀਅਰ ਕਾਂਗਰਸੀ ਆਗੂ ਦੇ ਕੈਨੇਡਾ ‘ਚ ਰਹਿੰਦੇ ਬੇਟੇ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਵੀਡੀਓ ਉਸ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਅਪਲੋਡ ਕੀਤੀ ਸੀ, ਪਰ ਬਾਅਦ ਵਿਚ ਉਸ ਵੀਡੀਓ ਨੂੰ ਹਟਾ ਦਿੱਤਾ ਗਿਆ। ਇਸ ਵੀਡੀਓ ‘ਚ ਉਹ ਖੁਦਕੁਸ਼ੀ ਕਰਨ ਦੀ ਗੱਲ ਕਰਦੇ ਹੋਏ ਆਪਣੀਂ ਬਾਂਹ ਦੀ ਨੱਸ ਕਟਦਾ ਨਜ਼ਰ ਆ ਰਿਹਾ ਸੀ। ਉਹ ਖੁਦਕੁਸ਼ੀ ਕਿਉਂ ਕਰ ਰਿਹਾ ਸੀ ਇਸ ਬਾਰੇ ਕੁਝ ਸਪੱਸ਼ਟ ਨਹੀਂ ਹੋ ਸਕਿਆ।
ਇਸ ਸਬੰਧੀ ਜਦੋਂ ਉਸ ਦੇ ਪਿਤਾ ਕਾਂਗਰਸੀ ਆਗੂ ਨਾਲ ਪੱਤਰਕਾਰ ਵੱਲੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਇਹ ਵੀਡੀਓ ਦੇਖ ਕੇ ਸਦਮੇ ਵਿਚ ਹੈ ਅਤੇ ਉਨ੍ਹਾਂ ਨੂੰ ਕੁਝ ਸਮਝ ਨਹੀਂ ਆ ਰਿਹਾ ਕਿ ਉਨ੍ਹਾਂ ਦੇ ਬੇਟੇ ਨੇ ਇਸ ਤਰ੍ਹਾਂ ਕਿਉਂ ਕੀਤਾ। ਤੁਹਾਨੂੰ ਦੱਸ ਦਈਏ ਕਿ ਕਾਂਗਰਸੀ ਆਗੂ ਦੇ ਬੇਟੇ ਦੇ ਫੇਸਬੁੱਕ ਪੇਜ ਤੋਂ ਹੁਣ ਇਹ ਵੀਡੀਓ ਨੂੰ ਹਟਾ ਦਿੱਤਾ ਗਿਆ ਹੈ।

Facebook Comments
Facebook Comment