• 3:50 am
Go Back

-ਕੈਪਟਨ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਰੇ ਕਾਰਵਾਈ : ਸਾਬਕਾ ਪੁਲੀਸ ਮੁਖੀ ਐਸ ਐਸ ਵਿਰਕ

ਚੰਡੀਗੜ੍ਹ : ਪੰਜਾਬ ਪੁਲੀਸ ਦੇ ਸਾਬਕਾ ਮੁਖੀ ਐਸ ਐਸ ਵਿਰਕ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੂੰ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ । ਉਨ੍ਹਾਂ ਨੇ ਕਿਹਾ ਕਿ ਪਹਿਲਾਂ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਮਾਮਲੇ ‘ਤੇ ਪਰਦਾ ਪਾਈ ਰੱਖਿਆ ਜਿਸ ਕਾਰਨ ਸੰਗ਼ਤਾਂ ਨੂੰ ਇਨਸਾਫ ਨਹੀਂ ਮਿਲਿਆ। ਹੁਣ ਕੈਪਟਨ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵੀ ਇਸ ਮਾਮਲੇ ਨੂੰ ਲਟਕਾ ਹੀ ਹੈ ..ਜੇਕਰ ਮਾਮਲਾ ਵਧੇਰੇ ਲਟਕ ਗਿਆ ਤਾਂ ਪੰਜਾਬ ਵਿਚ ਹਾਲਾਤ ਖਰਾਬ ਹੋ ਸਕਦੇ ਹਨ। ਗਲੋਬਲ ਪੰਜਾਬ ਟੀਵੀ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਵਿਰਕ ਨੇ ਕਿਹਾ ਕਿ ਜਿਹੜੇ ਪੁਲਿਸ ਅਫਸਰਾਂ ਨੇ ਗੋਲੀਆਂ ਚਲਾ ਕੇ ਦੋ ਨੌਜਵਾਨ ਮੌਤ ਦੇ ਘਾਟ ਉਤਾਰ ਦਿੱਤੇ ਸਨ। ਉਨ੍ਹਾਂ ਪੁਲਸ ਅਫਸਰਾਂ ਖਿਲਾਫ ਤੁਰੰਤ ਐਕਸ਼ਨ ਹੋਣਾ ਚਾਹੀਦਾ ਹੈ, ਐਸਐਸ ਵਿਰਕ ਨੇ ਕਿਹਾ ਕਿ ਡੇਰਾ ਸਰਸਾ ਮੁਖੀ ਨੂੰ ਮਾਫੀ ਦੇਣ ਤੋਂ ਬਾਅਦ ਹੀ ਪੰਜਾਬ ਵਿੱਚ ਮਾਹੌਲ ਖਰਾਬ ਹੋਇਆ ਸੀ ਕਿਉਕਿ ਉਹ ਮਾਫੀ ਸਿੱਖ ਪਰੰਪਰਾਵਾਂ ਦੇ ਉਲਟ ਸੀ। ਪੂਰੀ ਇੰਟਰਵਿਊ ਦੇਖਣ ਉਪਰ ਦਿੱਤੀ ਗਈ ਵੀਡੀਓ ਦੇਖੋ

Facebook Comments
Facebook Comment