• 11:49 am
Go Back

ਨਵੀਂ ਦਿੱਲੀ: ਦਿੱਲੀ ਤੋਂ ਆਈ ਤਾਜ਼ਾ ਅਨੁਸਾਰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ 19 ਜਨਵਰੀ ਨੂੰ ਹੋਣ ਜਾ ਰਹੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਉੱਤੇ ਸਟੇਅ ਲਗਾ ਦਿੱਤਾ ਹੈ। ਜਾਣਕਾਰੀ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਇੱਕ ਪਟੀਸ਼ਨ ਰਾਹੀ ਇਸ ਚੋਣ ਨੂੰ ਰੋਕਣ ਦੀ ਮੰਗ ਕੀਤੀ ਸੀ । ਸ਼ੰਟੀ ਨੇ ਅਦਾਲਤ ਨੂੰ ਕਿਹਾ ਸੀ ਕਿ ਇਹ ਚੋਣ ਗੁਰਦੁਆਰਾ ਐਕਟ ਦੇ ਉਲਟ ਕਰਵਾਈ ਜਾ ਰਹੀ ਹੈ। ਸ਼ੰਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਮੇਟੀ ਦੀ 19 ਜਨਵਰੀ ਨੂੰ ਹੋਣ ਜਾ ਰਹੀ ਇਸ ਚੋਣ ‘ਤੇ ਸਟੇਅ ਲਗਾ ਦਿੱਤੀ ਹੈ।

ਸ਼ੰਟੀ ਨੇ ਆਪਣੀ ਪਟੀਸ਼ਨ ਵਿੱਚ ਇਲਜ਼ਾਮ ਲਾਇਆ ਸੀ ਕਿ ਇਹ ਚੋਣਾਂ ਗੁਰਦੁਆਰਾ ਐਕਟ ਦੇ ਉਲਟ ਜਾ ਕੇ ਕਰਵਾਈਆਂ ਜਾ ਰਹੀਆਂ ਹਨ। ਹੁਣ ਅਗਲੇ ਫੈਸਲੇ ਤਕ ਚੋਣਾਂ ‘ਤੇ ਰੋਕ ਲੱਗ ਗਈ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਸ਼ੰਟੀ ਦੀ ਹੀ ਸ਼ਿਕਾਇਤ ‘ਤੇ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਹੋਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਹੋਇਆ ਹੈ।

Facebook Comments
Facebook Comment