• 3:05 am
Go Back

ਲੁਧਿਆਣਾ: ਨਸ਼ੇ ਦੀ ਦਲਦਲ ‘ਚ ਜਿਥੇ ਪੰਜਾਬ ਦੇ ਨੌਜਵਾਨ ਫਸ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਨੇ ਉਥੇ ਹੀ ਇਸ ਜਾਲ ਵਿਚ ਕੁੜੀਆਂ ਵੀ ਫਸ ਚੁੱਕੀਆਂ ਹਨ। ਜਿਥੇ ਹੁਣ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਕਪੂਰਥਲਾ ‘ਚ ਮਹਿਲਾ ਨਸ਼ਾ ਛਡਾਓ ਕੇਂਦਰ ‘ਚ ਦਾਖਲ ਹੋਈਆਂ ਦੋ ਕੁੜੀਆਂ ਨੇ ਹੈਰਾਨੀਜਨਕ ਖੁਲਾਸੇ ਕੀਤੇ। ਉਨ੍ਹਾਂ ਆਪਣੀ ਇਸ ਹਾਲਤ ਲਈ ਪੁਲਿਸ ਮੁਲਾਜ਼ਮਾਂ ਨੂੰ ਜ਼ਿੰਮੇਵਾਰ ਦੱਸਿਆ। ਕੁੜੀਆਂ ਦਾ ਦੋਸ਼ ਹੈ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਹੀ ਉਨ੍ਹਾਂ ਨੂੰ ਨਸ਼ਾ ਮੁਹੱਈਆ ਕਰਵਾਇਆ ਜਾਂਦਾ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਲੁਧਿਆਣਾ ਦੀ ਲੜਕੀ ਨੂੰ ਨਸ਼ਿਆਂ ਵਿੱਚ ਧੱਕਣ ਦੇ ਵਿਵਾਦ ਦੇ ਕੇਂਦਰ ਵਿੱਚ ਘਿਰੇ ਹੋਏ ਡੀ.ਐਸ.ਪੀ. ਨੂੰ ਮੁਅੱਤਲ ਕਰ ਦਿੱਤਾ ਹੈ। ਪੁਲਿਸ ਦੇ ਇੱਕ ਬੁਲਾਰੇ ਅਨੁਸਾਰ ਦੋਸ਼ਾਂ ਦੀ ਜਾਂਚ ਲਈ ਇੱਕ ਸੀਨੀਅਰ ਮਹਿਲਾ ਆਈ.ਪੀ.ਐਸ. ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਬੁਲਾਰੇ ਅਨੁਸਾਰ ਅਨੀਤਾ ਪੁੰਜ, ਆਈ.ਪੀ.ਐਸ, ਡਾਇਰੈਕਟਰ ਪੀ.ਪੀ.ਏ. ਫਿਲੌਰ ਨੂੰ ਇਸ ਮਾਮਲੇ ਦੀ ਮੁੱਢਲੀ ਜਾਂਚ ਕਰਨ ਲਈ ਕਿਹਾ ਹੈ ਅਤੇ ਇਸ ਸਬੰਧੀ ਰਿਪੋਰਟ ਇੱਕ ਹਫ਼ਤੇ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਨ੍ਹਾਂ ਦੋਸ਼ਾਂ ਉੱਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਇਸ ਮਾਮਲੇ ਦੀ ਢੁਕਵੀਂ ਜਾਂਚ ਯਕੀਨੀ ਬਣਾਉਣ ਅਤੇ ਦੋਸ਼ ਸਾਬਿਤ ਹੋਣ ਉੱਤੇ ਡੀ.ਐਸ.ਪੀ. ਵਿਰੁੱਧ ਤਿੱਖੀ ਕਾਰਵਾਈ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ। ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਇਨ੍ਹਾਂ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਡੀ.ਐਸ.ਪੀ. ਉੱਤੇ ਦੋਸ਼ ਸਿੱਧ ਹੋਣ ਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Facebook Comments
Facebook Comment