• 2:03 am
Go Back
Gurbachan Singh Resigns

ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਦੱਸਿਆ ਜਾ ਰਿਹੈ ਕਿ ਇਹ ਅਸਤੀਫ਼ਾ ਜਥੇਦਾਰ ਵੱਲੋਂ ਆਪਣੀ ਸਿਹਤ ਦਾ ਹਵਾਲਾ ਕਰਕੇ ਦਿੱਤਾ ਗਿਆ ਹੈ। ਆਪਣੀ ਵੱਡੇਰੀ ਉਮਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਲਿਖਿਆ ਹੈ, ਕੁਦਰਤ ਦੇ ਨਿਯਮ ਅਨੁਸਾਰ ਵੱਡੇਰੀ ਉਮਰ ਤੇ ਇਸ ਨਾਲ ਜੁੜ ਰਹੀਆਂ ਸਿਹਤ ਦੀਆਂ ਕੁਝ ਦਿੱਕਤਾਂ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਕਰਵਾ ਰਹੀਆਂ ਨੇ, ਕਿ ਉਹ ਇਸ ਜ਼ਿੰਮੇਵਾਰੀ ਵਾਲੀ ਸੇਵਾ ਨਿਭਾਉਣ ਤੋਂ ਅਸਮਰੱਥ ਨੇ, ਖਾਲਸਾ ਪੰਥ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਸਮੂਚੇ ਅਗਜ਼ੈਕਟੀਵ ਨੂੰ ਇਸ ਅਹਿਮ ਪੱਦਵੀ ਤੇ ਯੋਗ ਵਿਅਕਤੀ ਨੂੰ ਨਿਯਤ ਕਰਦਿਆਂ ਉਨ੍ਹਾਂ ਨੂੰ ਸੇਵਾ ਮੁਕਤ ਕਰ ਦਿੱਤਾ ਜਾਵੇ। ਆਪਣੇ ਇਸ ਅਸਤੀਫੇ ਚ ਜਿੱਥੇ ਉਨ੍ਹਾਂ ਆਪਣੇ 10 ਸਾਲ ਦੇ ਕਾਰਜਕਾਲ ਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੇ ਤਖਤੇ ਤੋਂ ਬਚਾਉਣ ਲਈ ਕੀਤੇ ਸੰਘਰਸ਼ ਦਾ ਜ਼ਿਕਰ ਕੀਤਾ ਹੈ, ਉਥੇ ਹੀ ਉਨ੍ਹਾਂ ਨੇ ਸੌਦਾ ਸਾਧ ਸਬੰਧੀ ਲਏ ਗਏ ਫੈਸਲੇ ਨੂੰ ਵਾਪਸ ਲੈਣ ਦੀ ਗੱਲ ਵੀ ਕੀਤੀ ਹੈ।

Gurbachan Singh Resigns

Facebook Comments
Facebook Comment