ਪਾਕਿਸਤਾਨ ‘ਤੇ ਭਾਰਤ ਦੀ ਵੱਡੀ ਕਾਰਵਾਈ, LOC ਪਾਰ ਇਕ ਹਜ਼ਾਰ ਕਿਲੋ ਦੇ ਬੰਬ ਸੁੱਟ ਤਬਾਹ ਕੀਤੇ ਅੱਤਵਾਦੀ ਕੈਂਪ

Prabhjot Kaur
1 Min Read

ਪੁਲਵਾਮਾ ਹਮਲੇ ਬਾਅਦ ਭਾਰਤੀ ਹਵਾਈ ਸੈਨਾ ਨੇ ਸਵੇਰੇ 3:30 ਵਜੇ ਐਲਓਸੀ ਤੋਂ ਪਾਰ ਅੱਤਵਾਦੀ ਕੈਂਪਾਂ ਉਤੇ ਇਕ ਹਜ਼ਾਰ ਕਿਲੋ ਦੇ ਬੰਬ ਸੁੱਟੇ ਹਨ। ਹਵਾਈ ਸੈਨਾ ਦੇ ਸੂਤਰਾਂ ਦੇ ਹਵਾਲੇ ਨਾਲ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। ਅੱਤਵਾਦੀ ਕੈਂਪਾਂ ਉਤੇ ਕੀਤੇ ਗਏ ਹਮਲੇ ਮਿਰਾਜ 2000 ਤੋਂ ਕੀਤੇ ਗਏ ਹਨ।
ਨਿਊਜ਼ ਏਜੰਸੀ ਏਐਨਆਈ ਨੇ ਹਵਾਈ ਸੈਨਾ ਦੇ ਸੂਤਰਾਂ ਦੇ ਹਵਾਲੇ ਨਾਲ ਅੱਗੇ ਦੱਸਿਆ ਕਿ 12 ਮਿਰਾਜ 2000 ਜਹਾਜ਼ਾਂ ਨੇ ਐਲਓਸੀ ਤੋਂ ਪਾਰ ਜਾ ਕੇ ਅੱਤਵਾਦੀ ਕੈਂਪਾਂ ਉਤੇ ਬੰਬ ਸੁੱਟੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।

ਇਸ ਤੋਂ ਪਹਿਲਾਂ ਪਾਕਿਸਤਾਨੀ ਸੈਨਾ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਟਵੀਟ ਕਰਕੇ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਮੁਜਫਫਰਾਬਾਦ ਸੈਕਟਰ ਵਿਚ ਘੁਸਪੈਠ ਦੀ ਕੋਸ਼ਿਸ਼ ਕੀਤੀ, ਜਿਸਦਾ ਪਾਕਿਸਤਾਨੀ ਸੈਨਾ ਨੇ ਜਵਾਬ ਦਿੱਤਾ। ਇਸ ਘਟਨਾ ਵਿਚ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ।

ਜ਼ਿਕਰਯੋਗ ਹੈ ਕਿ ਬੀਤੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਇਸ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ।

Share this Article
Leave a comment