• 6:48 pm
Go Back
Kartarpur corridor

ਅੰਮ੍ਰਿਤਸਰ: ਕਰਤਾਰਪੁਰ ਸਾਹਿਬ ਲਾਂਘੇ ਸਬੰਧੀ 28 ਨਵੰਬਰ ਨੂੰ ਪਾਕਿਸਤਾਨ ‘ਚ ਰੱਖੇ ਜਾਣ ਵਾਲੇ ਨੀਂਹ ਪੱਥਰ ਸਮਾਗਮ ‘ਚ ਹੁਣ ਸ੍ਰੀ ਅਕਾਲ ਤਾਕਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਵੀ ਸਦਾ ਭੇਜਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਵਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ 28 ਨਵੰਬਰ ਨੂੰ ਪਾਕਿਸਤਾਨ ਜਾਨ ਦੀ ਪੂਰੀ ਕੋਸ਼ਿਸ਼ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿਦੇਸ਼ੀ ਮੰਤਰੀ ਸੁਸ਼ਮਾ ਸਵਰਾਜ ਅਤੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਸਰਕਾਰ ਵੱਲੋਂ ਸੱਦਾ ਮਿਲਿਆ ਸੀ। ਉਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਲਾਂਘਾ ਖੋਲਣ ਦੀ ਪਹਿਲ ਕੀਤੀ ਹੈ ਤੇ ਇਸ ਲਈ ਇਸ ‘ਤੇ ਸਿਆਸਤ ਨਾ ਕੀਤੀ ਜਾਵੇ ਤੇ ਉਨ੍ਹਾਂ ਵੱਲੋਂ ਸਿੱਖ ਭਾਈਚਾਰੇ ਨੂੰ ਰਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਦੀ ਵੀ ਅਪੀਲ ਕੀਤੀ ਗਈ।

Facebook Comments
Facebook Comment