Go Back
me too punjab

ਚੰਡੀਗੜ੍ਹ: ਕੈਪਟਨ ਅਮਰਿੰਦਰ ਦੇ ਇੱਕ ਮੰਤਰੀ ‘ਤੇ ਮਹਿਲਾ ਅਫਸਰ ਨੂੰ ਗਲਤ ਮੈਸੇਜ਼ ਭੇਜ ਕੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਮੰਤਰੀ ਬਾਰੇ ਮੀਡੀਆ ਵਿੱਚ ਖੂਬ ਚਰਚਾ ਹੈ ਪਰ ਉਸ ਦਾ ਨਾਂ ਕੋਈ ਵੀ ਲੈਣ ਲਈ ਤਿਆਰ ਨਹੀਂ। ਉਧਰ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਨੇ ਵੀ ਝੰਡਾ ਝੰਡਾ ਚੁੱਕ ਲਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਉਸ ਕੈਬਨਿਟ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਜਿਸ ਉੱਤੇ ਉੱਚ ਮਹਿਲਾ ਅਧਿਕਾਰੀ ਨੇ ਸਰੀਰਕ ਤੇ ਮਾਨਸਿਕ ਉਤਪੀੜਨ ਦੇ ਗੰਭੀਰ ਦੋਸ਼ ਲਾਏ ਹਨ।

‘ਆਪ‘ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਮੈਡਮ ਰਾਜ ਲਾਲੀ ਗਿੱਲ ਤੇ ਸਹਿ-ਪ੍ਰਧਾਨ ਜੀਵਨਜੋਤ ਕੌਰ ਨੇ ਕਿਹਾ ਕਿ ਇੱਕ ਮੰਤਰੀ ਦਾ ਅਜਿਹਾ ਅਨੈਤਿਕ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੁੱਦੇ ਉੱਤੇ ਕੈਪਟਨ ਦੇ ਨਾਲ-ਨਾਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਉੱਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ।

Facebook Comments
Facebook Comment