• 2:56 am
Go Back
Minority Sikhs to flee Peshawar

ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ‘ਚ ਘੱਟ ਗਿਣਤੀ ‘ਚ ਮੌਜੂਦ ਸਿੱਖ ਭਾਈਚਾਰੇ ਨੂੰ ਦੇਸ਼ ਦੇ ਹੋਰ ਹਿੱਸਿਆਂ ‘ਚ ਪਲਾਇਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕੱਟੜ ਇਸਲਾਮਿਕ ਤਨਜ਼ੀਮਾਂ ਵੱਲੋਂ ਲਗਾਤਾਰ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੇਸ਼ਾਵਰ ਦੇ ਲੱਗਭਗ 30 ਹਜ਼ਾਰ ਸਿੱਖਾਂ ਵਿਚੋਂ 60 ਫੀਸਦੀ ਤੋਂ ਜ਼ਿਆਦਾ ਹੁਣ ਪਲਾਇਨ ਕਰ ਕੇ ਜਾਂ ਤਾਂ ਦੇਸ਼ ਦੇ ਦੂਜੇ ਹਿੱਸਿਆਂ ਵਿਚ ਚਲੇ ਗਏ ਹਨ ਜਾਂ ਫਿਰ ਭਾਰਤ ਆਕੇ ਵੱਸ ਗਏ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਪੇਸ਼ਾਵਰ ਦੇ ਅਮਨ ਸ਼ਾਂਤੀ ਲਈ ਕੰਮ ਕਰਨ ਵਾਲੇ ਤੇ ਕਰਿਆਨੇ ਦੀ ਦੁਕਾਨ ਦੇ ਮਾਲਕ ਚਰਨਜੀਤ ਸਿੰਘ ਨੂੰ ਇਕ ਗਾਹਕ ਵੱਲੋਂ ਉਸ ਵੇਲੇ ਗੋਲੀਆਂ ਮਾਰ ਕੇ ਢੇਰੀ ਕਰ ਦਿੱਤਾ ਗਿਆ, ਜਦੋਂ ਚਰਨਜੀਤ ਸਿੰਘ ਕਾਤਲ ਨੂੰ ਸਾਮਾਨ ਦੇਣ ‘ਚ ਮਸਰੂਫ਼ ਸਨ। ਸਥਾਨਕ ਸਿੱਖ ਭਾਈਚਾਰੇ ਦੇ ਤਰਜਮਾਨ ਬਾਬਾ ਗੁਰਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੇਸ਼ਾਵਰ ਵਿਚ ਸਿੱਖਾਂ ਦੀ ਨਸਲਕੁਸ਼ੀ ਹੋ ਰਹੀ ਹੈ। ਕੁੱਝ ਸਿੱਖ ਇਨ੍ਹਾਂ ਘਟਨਾਵਾਂ ਲਈ ਤਾਲਿਬਾਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।
ਸਾਲ 2016 ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਸੰਸਦ ਮੈਂਬਰ ਸਿੱਖ ਭਾਈਚਾਰੇ ਦੇ ਸੋਰਨ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਤਾਲਿਬਾਨ ਵੱਲੋਂ ਇਸ ਹੱਤਿਆ ਦੀ ਜ਼ਿੰਮੇਵਾਰੀ ਲਏ ਜਾਣ ਦੇ ਬਾਵਜੂਦ ਸਥਾਨਕ ਪੁਲਸ ਨੇ ਇਸ ਹੱਤਿਆ ਦੇ ਦੋਸ਼ ਵਿਚ ਉਨ੍ਹਾਂ ਦੇ ਸਿਆਸੀ ਵਿਰੋਧੀ ਅਤੇ ਘੱਟ ਗਿਣਤੀ ਹਿੰਦੂ ਨੇਤਾ ਬਲਦੇਵ ਕੁਮਾਰ ਨੂੰ ਗ੍ਰਿਫਤਾਰ ਕੀਤਾ। ਹਾਲਾਂਕਿ ਦੋ ਸਾਲ ਤੱਕ ਸੁਣਵਾਈ ਚੱਲਣ ਮਗਰੋਂ ਸਬੂਤਾਂ ਦੀ ਕਮੀ ਕਾਰਨ ਬਲਦੇਵ ਕੁਮਾਰ ਨੂੰ ਰਿਹਾਅ ਕਰ ਦਿੱਤਾ ਗਿਆ।

Facebook Comments
Facebook Comment