• 7:52 am
Go Back

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਿੱਖ ਇਤਿਹਾਸ ਸਬੰਧੀ ਛਾਪੀ ਗਈ ਪੁਸਤਕ ਦੇ ਮਾਮਲੇ ਤੋਂ ਬਾਅਦ ਆਰ ਐਸ ਐਸ ਵੱਲੋਂ ਸਿੱਖ ਇਤਿਹਾਸ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਆਰਐਸਐਸ ਵੱਲੋਂ ਸਿੱਖ ਇਤਿਹਾਸ ਦੀਆਂ ਹਿੰਦੀ ਭਾਸ਼ਾ ਵਿੱਚ ਕੁਝ ਛੋਟੀਆਂ ਪੁਸਤਕਾਂ ਛਾਪੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਕਿਤਾਬਾਂ ਵਿੱਚ ਸਿੱਖ ਗੁਰੂ ਸਾਹਿਬਾਨ ਨੂੰ ਗਊ ਪੂਜਕ ਤੇ ਹਿੰਦੂ ਰੀਤੀ ਰਿਵਾਜਾਂ ਦਾ ਹਾਮੀ ਸਿੱਧ ਕਰਨ ਦਾ ਯਤਨ ਕੀਤਾ ਗਿਆ ਹੈ। ਇਹ ਪੁਸਤਕਾਂ 2016 ਵਿੱਚ ਪ੍ਰਕਾਸ਼ਿਤ ਕਰਕੇ ਲੋਕਾਂ ਤੱਕ ਲਗਾਤਾਰ ਪਹੁੰਚਾਈਆਂ ਜਾ ਰਹੀਆਂ ਹਨ। ਆਰਐਸਐਸ ਦੀ ਇਸ ਕਾਰਵਾਈ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਕਿਤਾਬਾਂ ਦੇ ਪ੍ਰਕਾਸ਼ਕ ਨੂੰ ਤਾੜਨਾ ਕੀਤੀ ਹੈ ਕਿ ਉਹ ਵਿਵਾਦਤ ਕਿਤਾਬਾਂ ਨੂੰ ਤੁਰੰਤ ਵਾਪਸ ਲੈਣ ਤੇ ਸਿੱਖ ਜਗਤ ਕੋਲੋਂ ਮੁਆਫ਼ੀ ਮੰਗਣ। ਉਨ੍ਹਾਂ ਆਰਐਸਐਸ ਨੂੰ ਵੀ ਨਸੀਹਤ ਦਿੱਤੀ ਹੈ ਕਿ ਉਹ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਤੋਂ ਗੁਰੇਜ਼ ਕਰਨ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕੀ ਅਜਿਹੀਆਂ ਹਰਕਤਾਂ ਲਈ ਸਿੱਖ ਕਦੇ ਵੀ ਆਰ.ਐਸ.ਐਸ.ਨੂੰ ਮਾਫ ਨਹੀਂ ਕਰਨਗੇ।

Facebook Comments
Facebook Comment