• 9:05 am
Go Back

ਚੰਡੀਗੜ੍ਹ: ਭਾਰੀ ਮੀਂਹ ਦੇ ਚੱਲਦਿਆਂ ਚੰਡੀਗੜ੍ਹ ਦੀ ਸੁਖਨਾ ਝੀਲ ‘ਚ ਪਾਣੀ ਪੱਧਰ ‘ਚ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ। ਜਿਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦਹਾਕਿਆਂ ਤੋਂ ਬੰਦ ਸੁਖਨਾ ਝੀਲ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ ਕਿਉਂਕਿ ਪਟਿਆਲਾ ਜ਼ਿਲ੍ਹੇ ‘ਚ ਹਾਲ ਦੀ ਘੜੀ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਪਰ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਚੇਤ ਰਹਿਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਖਨਾ ਝੀਲ ਤੋਂ ਫਲੱਡ ਗੇਟ ਖੋਲ੍ਹੇ ਗਏ ਹਨ ਇਸ ਲਈ ਉਨ੍ਹਾਂ ਘੱਗਰ ਦੇ ਕਿਨਾਰੇ ਵਸੇ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ।

Facebook Comments
Facebook Comment