ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੇ ਦਿੱਤੇ ਅਜਿਹੇ ਹੁਕਮ ਕਿ ਖਹਿਰਾ ਨੂੰ ਆਇਆ ਗੁੱਸਾ! ਫਿਰ ਸੁਣਾਈਆਂ ਖਰੀਆਂ ਖਰੀਆਂ

TeamGlobalPunjab
1 Min Read

ਚੰਡੀਗੜ੍ਹ : ਸੂਬੇ ਵਿਚ ਜਿਸ ਦਿਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਠੇਕੇ ਖੋਲ੍ਹਣ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਹੈ ਉਸ ਦਿਨ ਤੋਂ ਹੀ ਇਹ ਮੁੱਦਾ ਗਰਮਾਇਆ ਹੋਇਆ ਹੈ । ਹੁਣ ਭਾਵੇਂ ਇਸ ਲਈ ਕੇਂਦਰ ਨੇ ਇਜਾਜ਼ਤ ਦੇ ਦਿੱਤੀ ਹੈ ਪਰ ਇਹ ਮੁੱਦਾ ਇਕ ਵਾਰ ਫਿਰ ਉਸ ਵੇਲੇ ਮਘ ਉਠਿਆ ਜਦੋਂ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਨਵਾਂ ਹੀ ਫਰਮਾਨ ਜਾਰੀ ਕਰ ਦਿੱਤਾ ਗਿਆ। ਇਸ ਫਰਮਾਨ ਦੀ ਹੁਣ ਸੁਖਪਾਲ ਸਿੰਘ ਖਹਿਰਾ ਵਲੋਂ ਸਖਤ ਨਿਖੇਧੀ ਕੀਤੀ ਜਾ ਰਹੀ ਹੈ ।

ਦਰਅਸਲ ਸ਼ਾਰਾਬ ਦੀ ਹੋਮ ਡਲਿਵਰੀ ਕੀਤੀ ਜਾ ਰਹੀ ਹੈ । ਇਸ ਨੂੰ ਲੈ ਕੇ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਧਾਰਮਿਕ ਸਥਾਨਾਂ ਤੋਂ ਲਾਉਡ ਸਪੀਕਰ ਰਾਹੀਂ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ। ਇਸ ਤੋਂ ਬਾਅਦ ਇਨ੍ਹਾਂ ਦੀ ਚਾਰੇ ਪਾਸੇ ਨਿੰਦਾ ਕੀਤੀ ਗਈ ।

ਸੁਖਪਾਲ ਸਿੰਘ ਖਹਿਰਾ ਨੇ ਨੀ ਸੋਸ਼ਲ ਮੀਡੀਆ ਰਾਹੀਂ ਪ੍ਰਤੀਕਿਰਿਆ ਦਿੱਤੀ ਹੈ ।ਉਨ੍ਹਾਂ ਕਿਹਾ ਕਿ ਇਹ ਹੁਕਮ ਬੜੇ ਹੀ ਹਾਸੋਹੀਣੇ, ਨਿਕੰਮੇ ਅਤੇ ਗੈਰ ਜ਼ਿੰਮੇਵਾਰਾਨਾ ਹਨ। ਖਹਿਰਾ ਅਨੁਸਾਰ ਜਦੋਂ ਸਰਕਾਰ ਵਲੋ ਗਲਤ ਆਰਡਰ ਦਿੱਤੇ ਜਾਂਦੇ ਹਨ ਤਾਂ ਪਤਾ ਨਹੀਂ ਹੁੰਦਾ ਕਿ ਇਸ ਦਾ ਅਸਰ ਕੀ ਹੋਵੇਗਾ । ਉਨ੍ਹਾਂ ਕਿਹਾ ਕਿ ਇਸ ਐਲਾਨ ਲਈ ਧਾਰਮਿਕ ਸਥਾਨ ਦੇ ਲਾਉਡ ਸਪੀਕਰ ਦੀ ਵਰਤੋਂ ਨਹੀਂ ਹੋਣੀ ਚਾਹੀਦੀ ।

https://www.facebook.com/155566517802635/posts/4368410226518222/

- Advertisement -

Share this Article
Leave a comment