ਸੁਖਪਾਲ ਖਹਿਰਾ ਨੂੰ ਮੁੜ ਮਿਲੀਆਂ ਧਮਕੀਆਂ! ਹਾਈਕੋਰਟ ‘ਚ ਅਰਜ਼ੀ ਦਾਇਰ ਕਰਕੇ ਕੀਤੀ ਅਪੀਲ

Prabhjot Kaur
3 Min Read

ਚੰਡੀਗੜ੍ਹ: ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਖਹਿਰਾ ਨੇ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਸ ਨੂੰ ਕੈਨੇਡਾ ਵਿੱਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਖਹਿਰਾ ਨੇ ਕਿਹਾ ਕਿ ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਇਆ ਹੋਇਆ ਹੈ ਪਰ ਆਪਣੀ ਜਾਨ ਦਾ ਡਰ ਹੈ। ਅਜਿਹੇ ‘ਚ ਉਨ੍ਹਾਂ ਦੀ ਸਵੈ-ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਉਨ੍ਹਾਂ ਦੇ ਹਥਿਆਰ ਵਾਪਸ ਕੀਤੇ ਜਾਣੇ ਚਾਹੀਦੇ ਹਨ।

ਹਾਈਕੋਰਟ ਨੇ ਇਸ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਤੋਂ ਵੀ ਜਵਾਬ ਮੰਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਨੂੰ ਤੈਅ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ ‘ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਮ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।

ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਪਿੰਡ ਬਾਠ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਪਿਛਲੇ ਸਾਲ ਸਤੰਬਰ ‘ਚ ਗ੍ਰਿਫਤਾਰ ਕੀਤਾ ਗਿਆ ਸੀ।

- Advertisement -

ਜਦਕਿ ਇੱਕ ਮਹੀਨਾ ਪਹਿਲਾਂ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195ਏ ਅਤੇ 506 ਆਈਪੀਸੀ ਤਹਿਤ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਉਸ ਨੂੰ ਕੁਝ ਸਮਾਂ ਪਹਿਲਾਂ ਜ਼ਮਾਨਤ ਮਿਲ ਗਈ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment