• 11:15 am
Go Back

ਅਬੋਹਰ: ਸ਼੍ਰੋਮਣੀ ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ । ਅੱਜ ਸਵੇਰੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਐਲਾਨ ਕੀਤਾ ਹੈ। ਇਸੇ ਐਲਾਨ ਦੇ ਨਾਲ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਵਿੱਚੋਂ ਆਪਣੇ ਹਿੱਸੇ ਦੇ 10 ਉਮੀਦਵਾਰ ਐਲਾਨ ਦਿੱਤੇ ਹਨ ।

ਫ਼ਿਰੋਜ਼ਪੁਰ ਤੋੰ ਸੁਖਬੀਰ ਬਾਦਲ ਦਾ ਮੁਕਾਬਲਾ ਮੌਜੂਦਾ ਸੰਸਦ ਮੈੰਬਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਕਾ, ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਕਾਮਰੇਡ ਹੰਸ ਰਾਜ ਗੋਲਡਨ ਵੀ ਚੋਣ ਮੈਦਾਨ ਵਿੱਚ ਹਨ। ਇਸੇ ਤਰ੍ਹਾਂ ਬਠਿੰਡਾ ਲੋਕ ਸਭਾ ਸੀਟ ਤੋੰ ਹਰਸਿਮਰਤ ਬਾਦਲ ਦਾ ਮੁਕਾਬਲਾ ਕਾਂਗਰਸ ਦੇ ਨੌਜਵਾਨ ਆਗੂ ਤੇ ਗਿੱਦੜਬਾਹਾ ਤੋੰ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪੀਡੀਏ ਤੋਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ‘ਆਪ’ ਦੀ ਤਲਵੰਡੀ ਸਾਬੋ ਤੋੰ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨਾਲ ਹੋਵੇਗਾ।

Facebook Comments
Facebook Comment