• 6:49 am
Go Back

ਰੂਪਨਗਰ: ਪੰਜਾਬ ਸਰਕਾਰ ਵੱਲੋ ਨਸ਼ੇ ਖਿਲਾਫ ਸ਼ੁਰੂ ਕੀਤੀ ਡੋਪ ਦੀ ਨਿੱਤੀ ਦੇ ਬਾਅਦ ਜਿੱਥੇ ਕਾਂਗਰਸੀ ਅਤੇ ਆਪ ਪਾਰਟੀ ਦੇ ਵਿਧਾਇਕ ਡੋਪ ਟੈਸਟ ਕਰਾਉਣ ਲਈ ਅੱਗੇ ਆ ਰਹੇ ਹਨ। ਉਥੇ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਨੇਤਾਵਾਂ ਦਾ ਡੋਪ ਟੈਸਟ ਕਰਵਾਉਣ ਦੀ ਕੋਈ ਜ਼ਰੂਰਤ ਨਹੀਂ, ਕਿਉਂਕਿ ਲੋਕਾਂ ਨੂੰ ਉਨ੍ਹਾਂ ‘ਤੇ ਵਿਸ਼ਵਾਸ ਹੈ। ਅੱਜ ਸਥਾਨਕ ਕੈਨਾਲ ਰੈਸਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦਾ ਨਸ਼ਿਆਂ ਦੇ ਵਿਰੁੱਧ ਧਿਆਨ ਵੰਡਣ ਲਈ ਡੋਪ ਟੈਸਟ ਨੀਤੀ ਲਿਆ ਰਹੀ ਹੈ। ਜਿਸ ਦਾ ਕੋਈ ਲਾਭ ਨਹੀਂ ਹੋਵੇਗਾ। ਸਰਕਾਰ ਨੂੰ ਨਸ਼ਿਆਂ ਨੂੰ ਖਤਮ ਕਰਨ ਲਈ ਕੋਈ ਠੋਸ ਨੀਤੀ ਲਿਆਉਣੀ ਚਾਹੀਦੀ ਹੈ। ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਨੇਤਾਵਾਂ ਨੂੰ ਡੋਪ ਟੈਸਟ ਦੀ ਕੋਈ ਜ਼ਰੂਰਤ ਨਹੀਂ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ‘ਤੇ ਭਰੋਸਾ ਹੈ ਕਿ ਉਹ ਨਸ਼ੇ ਨਹੀਂ ਕਰਦੇ। ਪੰਜਾਬ ‘ਚ ਪਿਛਲੇ ਕੁਝ ਸਮੇਂ ‘ਚ ਨਸ਼ਿਆਂ ਕਾਰਨ ਬਹੁਤ ਮੌਤਾਂ ਹੋਈਆਂ ਹਨ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਨਸ਼ੇ ਦੇ ਮਾਮਲੇ ‘ਚ ਪੰਜਾਬ ਨੂੰ ਪਹਿਲਾਂ ਹੀ ਬਦਨਾਮ ਕਰ ਰੱਖਿਆ ਹੈ।
ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਅਕਾਲੀ ਦਲ ਕੈਪਟਨ ਅਮਰਿੰਦਰ ਸਿੰਘ ਨੂੰ ਗੁਟਕਾ ਸਾਹਿਬ ਦੀ ਝੂਠੀ ਕਸਮ ਖਾਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖਤ ਸਾਹਿਬ ‘ਤੇ ਬੁਲਾਉਣ ਦੀ ਮੰਗ ਕਰੇਗਾ ਤਾਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਸੰਭਾਵਨਾ ਨਹੀਂ ਹੈ ਅਤੇ ਲੋਕ ਅਗਲੀਆਂ ਚੋਣਾਂ ‘ਚ ਝੂਠੀਆਂ ਕਸਮਾਂ ਖਾਣ ਵਾਲਿਆਂ ਨੂੰ ਜ਼ਰੂਰ ਸਜ਼ਾ ਦੇਣਗੇ।

Facebook Comments
Facebook Comment