• 8:40 am
Go Back

ਅੰਮ੍ਰਿਤਸਰ : ਕਾਂਗਰਸ ਦੇ ਸਟਾਰ ਪ੍ਰਚਾਰਕ ਤੇ ਪੰਜਾਬ ਦੇ ਕੈਬਨਿੱਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬਠਿੰਡਾ ‘ਚ ਰਾਜਾ ਵੜਿੰਗ ਦੇ ਹੱਕ ‘ਚ ਕੀਤੀ ਗਈ ਇੱਕ ਰੈਲੀ ਦੌਰਾਨ ਦਿੱਤਾ ਗਿਆ ਦੋਸਤਾਨਾ ਮੈਚ ਵਾਲਾ ਬਿਆਨ ਇੱਥੋਂ ਤੱਕ ਗਰਮੀ ਫੜ ਗਿਆ ਹੈ, ਕਿ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਕੋਲੋਂ ਸਿੱਧੂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਮੰਗ ਕੀਤੀ ਹੈ, ਉੱਥੇ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਅਪੀਲ ਕੀਤੀ ਹੈ ਕਿ ਉਨ੍ਹਾਂ ਲੋਕਾਂ ਨੂੰ ਹਰਾਓ, ਜਿਹੜੇ ਵਿਰੋਧੀਆਂ ਨਾਲ ਮਿਲ ਕੇ ਕਾਂਗਰਸ ਪਾਰਟੀ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਭਾਵੇਂ ਕਿ ਇਸ ਵਾਰ ਵੀ ਸਿੱਧੂ ਨੇ ਕਿਸੇ ਦਾ ਨਾਮ ਨਹੀਂ ਲਿਆ, ਪਰ ਸਿੱਧੂ ਦੇ ਇਸ ਬਿਆਨ ਨੂੰ ਕਾਂਗਰਸੀਆਂ ਨੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। ਇਸ ਸਬੰਧ ਵਿੱਚ ਜਦੋਂ ਪੱਤਰਕਾਰਾਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਦੋਸਤਾਨਾਂ ਮੈਚ ਵਾਲੀ ਟਿੱਪਣੀ ਸਬੰਧੀ ਸਪੱਸ਼ਟ ਕਰਨ ਲਈ ਕਿਹਾ ਕਿ, ਕੀ ਇਹ ਟਿੱਪਣੀ ਮੁੱਖ ਮੰਤਰੀ ਦੇ ਖਿਲਾਫ ਸੀ ਤਾਂ ਉਨ੍ਹਾਂ ਕਿਹਾ ਕਿ ਤੁਸੀਂ ਆਪਣੇ ਉਹ ਸ਼ਬਦ ਮੇਰੇ ਮੂੰਹ ‘ਚ ਪਾਉਣ ਦੀ ਕੋਸ਼ਿਸ਼ ਨਾ ਕਰੋ ਕਿ ਮੈਂ ਮੁੱਖ ਮੰਤਰੀ ਦੇ ਵਿਰੁੱਧ ਕੁਝ ਕਿਹਾ ਹੈ। ਸਿੱਧੂ ਨੇ ਕਿਹਾ ਕਿ ਮੈਂ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਜਿਨ੍ਹਾਂ ਨੇ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

Facebook Comments
Facebook Comment