• 11:48 am
Go Back

ਚੰਡੀਗੜ੍ਹ: ਪੰਜਾਬ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਇੱਕ ਬਿਆਨ ਨੇ ਹੀ ਉਨ੍ਹਾਂ ਲਈ ਮੁਸਿਬਤ ਖੜੀ ਕਾਰ ਦਿੱਤੀ ਹੈ। ਜਿਸ ਨੂੰ ਲੈ ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿਧੂ ਤੇ ਵੱਡੀ ਕਾਰਵਾਈ ਕੀਤੀ। ਤਾਜ਼ਾ ਮਾਮਲਾ ਬਿਹਾਰ ਦੇ ਕਟਿਹਾਰ ਵਿੱਚ ਸਿੱਧੂ ਵੱਲੋਂ ਕੀਤੀ ਫਿਰਕੂ ਬਿਆਨਬਾਜ਼ੀ ਦਾ ਹੈ ਜਿਸ ਕਰਕੇ ਚੋਣ ਕਮਿਸ਼ਨ ਨੇ ਸਿੱਧੂ ਦੇ ਚੋਣ ਪ੍ਰਚਾਰ ਕਰਨ ਉੱਤੇ 72 ਘੰਟਿਆਂ ਲਈ ਪਾਬੰਧੀ ਲਾ ਦਿੱਤੀ ਗਈ ਹੈ।

ਮੰਗਲਵਾਰ ਤੋਂ 3 ਦਿਨਾਂ ਤਕ ਸਿੱਧੂ ਕਿਸੇ ਤਰ੍ਹਾਂ ਦਾ ਚੋਣ ਪ੍ਰਚਾਰ, ਰੋਡ ਸ਼ੋਅ ਜਾਂ ਰੈਲੀ ਨਹੀਂ ਕਰ ਸਕਣਗੇ। ਦਸ ਦੇਈਏ ਕਿ ਰੈਲੀ ਦੌਰਾਨ ਸਿੱਧੂ ਦੀ ਫਿਰਕੂ ਬਿਆਨਬਾਜ਼ੀ ਤੋਂ ਵਿਵਾਦ ਖੜ੍ਹਾ ਹੋ ਗਿਆ ਸੀ ਜਿਸ ਤੇ ਬਿਹਾਰ ਦੇ ਮੁੱਖ ਚੋਣ ਅਧਿਕਾਰੀ ਮੁਤਾਬਕ ਸਿੱਧੂ ਖਿਲਾਫ਼ ਧਾਰਾ 123(3) ਤਹਿਤ ਕੇਸ ਦਰਜ ਕੀਤਾ ਗਿਆ ਸੀ।

ਦਰਅਸਲ ਸਿੱਧੂ ਨੇ ਵਿਰੋਧੀ ਮਹਾਂਗੱਠਜੋੜ ਵਿੱਚ ਸ਼ਾਮਲ ਕਾਂਗਰਸੀ ਉਮੀਦਵਾਰ ਤਾਰਿਕ ਅਨਵਰ ਦੇ ਪੱਖ ਵਿੱਚ ਮੁਸਲਿਮ ਬਹੁਗਿਣਤੀ ਵਾਲੇ ਕਟਿਹਾਰ ਵਿੱਚ ਕਰਵਾਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਮੁਸਲਮਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਵੰਡਿਆ ਜਾ ਰਿਹਾ ਹੈ। ਉਨ੍ਹਾਂ ਮੁਸਲਮਾਨ ਤਬਕੇ ਨੂੰ ਇੱਕਜੁੱਟ ਹੋ ਕੇ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਕਿਹਾ ਸੀ। ਅਜਿਹੇ ਬਿਆਨ ਨਾਲ ਸਮਾਜ ‘ਚ ਹਿੰਸਾ ਪੈਦਾ ਹੋ ਸਕਦੀ ਐ ਜਿਸ ਕਰਕੇ ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ‘ਤੇ ਵੱਡੀ ਕਰਵਾਈ ਕੀਤੀ ਹੈ।

Facebook Comments
Facebook Comment