• 12:12 pm
Go Back

ਮੁਕਤਸਰ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਛੋਟੀ ਧੀ ਗੁਰਲੀਨ ਕੌਰ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰ ਕੇ 24 ਘੰਟਿਆਂ ਵਿਚ ਜਵਾਬ ਮੰਗਿਆ ਹੈ। ਦਰਅਸਲ ਗੁਰਲੀਨ ਕੌਰ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲੱਗੇ ਨੇ ਗੁਰਲੀਨ ਆਪਣੇ ਸੂਟ ‘ਤੇ ਪਾਰਟੀ ਦਾ ਬਿੱਲਾ ਲਗਾ ਕੇ ਪੋਲਿੰਗ ਬੂਥ ਅੰਦਰ ਤੱਕ ਮਤਦਾਨ ਕਰਨ ਲਈ ਗਈ ਸੀ। ਦੱਸ ਦਈਏ ਕਿ ਸੁਖਬੀਰ ਦੀ ਛੋਟੀ ਧੀ ਨੇ ਪਹਿਲੀ ਵਾਰੀ ਵੋਟ ਪਾਈ ਸੀ।

ਚੋਣ ਕਮਿਸ਼ਨ ਨੇ ਹਦਾਇਤ ਦਿੱਤੀ ਸੀ ਕਿ ਕਿਸੇ ਵੀ ਤਰ੍ਹਾਂ ਦਾ ਪਾਰਟੀ ਦਾ ਚੋਣ ਪ੍ਰਚਾਰ ਸਬੰਧੀ ਸਾਮਾਨ ਲੈ ਕੇ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿਚ ਨਹੀਂ ਜਾ ਸਕਦੇ ਇਸੇ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਅਧਿਕਾਰੀ ਨੇ ਦੱਸਿਆ ਕਿ ਜਵਾਬ ਆਉਣ ਤੋਂ ਬਾਅਦ ਇਸ ਦੀ ਰਿਪੋਰਟ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ।

ਚੋਣ ਕਮਿਸ਼ਨ ਨੇ ਕਿਹਾ ਕਿ ਉਸ ਵੀਡੀਓ ਨੂੰ ਆਧਾਰ ਬਣਾ ਕੇ ਇਹ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿਚ ਗੁਰਲੀਨ ਕੌਰ ਪਾਰਟੀ ਦਾ ਨਿਸ਼ਾਨ ਲਾ ਕੇ ਵੋਟ ਪਾ ਰਹੀ ਹੈ। ਜਵਾਬ ਮਿਲਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

Facebook Comments
Facebook Comment