• 1:05 pm
Go Back

ਚੰਡੀਗੜ੍ਹ: ਪੰਜਾਬ ‘ਚ ਆਮ ਆਦਮੀ ਪਾਰਟੀ ਅੰਦਰ ਪਿਛਲੇ ਕੁਝ ਦਿਨਾਂ ਤੋਂ ਚਲ ਰਹੇ ਅੰਦਰੂਨੀ ਕਲੇਸ਼ ਤੇ ਆਖਰਕਾਰ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਆਪਣੀ ਚੁੱਪੀ ਤੋੜ ਹੀ ਦਿੱਤੀ ਹੈ ਭਗਵੰਤ ਮਨ ਨੇ ਆਪਣੇ ਫੇਸਬੁੱਕ ਖਾਤੇ ਤੇ ਇੱਕ ਪੋਸਟ ਪਾ ਕੇ ਕਿਹਾ ਹੈ ਕਿ ਉਨ੍ਹਾਂ ਨੇ ਜਿਸ ਆਮ ਆਦਮੀ ਪਾਰਟੀ ਨੂੰ ਆਪਣੇ ਖੂਨ ਪਸੀਨੇ ਨਾਲ ਬਣਾਇਆ ਸੀ ਉਸ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਦੇਖ ਕੇ ਉਨ੍ਹਾਂ (ਭਗਵੰਤ ਮਾਨ) ਨੂੰ ਬਹੁਤ ਦੁੱਖ ਹੋਇਆ ਹੈ। ਮਾਨ ਅਨੁਸਾਰ ਪਾਰਟੀ ਵਿਰੋਧੀ ਇਹ ਦੇਖ ਕੇ ਬਹੁਤ ਖੁਸ਼ ਹਨ ਪਰ ਉਨ੍ਹਾਂ ਨੂੰ ਅਫਸੋਸ ਹੈ ਕਿ ਉਹ ਚਾਹ ਕੇ ਵੀ ਇਸ ਮਾਮਲੇ ‘ਚ ਕੁਝ ਵੀ ਨੀ ਕਰ ਪਾ ਰਹੇ ਕਿਉਂਕਿ ਇਹ ਸਾਰਾ ਕੁਝ ਚੁਣੇ ਹੋਏ ਵਿਧਾਇਕਾਂ ਦੇ ਅਧਿਕਾਰ ਖੇਤਰ ਵਿੱਚ ਹੈ ਤੇ ਉਹ ਖੁਦ ਪੰਜਾਬ ‘ਆਪ’ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਹਨ। ਭਗਵੰਤ ਮਾਨ ਨੇ ਖਹਿਰਾ ਨੂੰ ਆਪਣਾ ਵੱਡਾ ਭਰਾ ਦੱਸਦਿਆਂ ਕਿਹਾ ਕਿ ਉਹ ਇੱਕ ਬੇਖੌਫ ਤੇ ਬੇਬਾਕ ਆਗੂ ਹਨ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਖਹਿਰਾ ਇਸ ਮਾਮਲੇ ਦਾ ਹੱਲ ਸਾਰਿਆਂ ਨਾਲ ਮਿਲ ਕੇ ਕੱਢ ਲੈਣਗੇ ਤੇ ਪਾਰਟੀ ਨੂੰ ਸੰਕਟ ਵਿਚੋਂ ਕੱਢ ਕੇ ਉਹ ਰੱਲ ਮਿਲ ਕੇ ਪੰਜਾਬ ਦੇ ਹੱਕਾਂ ਲਈ ਲੜ੍ਹ ਸਕਣਗੇ।

ਪਿਛਲੇ ਦੋ ਦਿਨਾਂ ਤੋਂ ਆਮ ਆਦਮੀ ਪਾਰਟੀ ਲਈ ਲਗਾਤਾਰ ਬਦਲ ਰਹੇ ਹਾਲਾਤਾਂ ਤੇ ਨਜ਼ਰ ਰੱਖਣ ਵਾਲੇ ਲੋਕ ਭਗਵੰਤ ਮਾਨ ਵੱਲੋਂ ਦਿੱਤੇ ਗਏ ਇਸ ਬਿਆਨ ਨੂੰ ਸੁਖਪਾਲ ਖਹਿਰਾ ਨੂੰ ਦਿੱਤਾ ਗਿਆ ਥਾਪੜਾ ਮੰਨ ਰਹੇ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਮਾਨ ਨੇ ਅਜਿਹੇ ਸਮੇ ‘ਚ ਸੁਖਪਾਲ ਖਹਿਰਾ ਦੀ ਤਰੀਫ ਕਰਦਿਆਂ ਉਨ੍ਹਾਂ ਨੂੰ ਆਪਣਾ ਵੱਡਾ ਭਰਾ ਦੱਸਿਆ ਹੈ ਜਦੋਂ ਇੱਕ ਪਾਸੇ ਅਰਵਿੰਦ ਕੇਜਰੀਵਾਲ ਬਾਗੀ ਦੱਸੇ ਜਾ ਰਹੇ ਵਿਧਾਇਕਾਂ ਦੀ ਮੰਗ ਮਨਣ ਤੋਂ ਇਨਕਾਰ ਕਰ ਰਹੇ ਹਨ, ਬੈਂਸ ਭਰਾਵਾਂ ਨੂੰ ਦਲਿਤ ਵਿਰੋਧੀ ਦੱਸ ਕੇ ਹਰਪਾਲ ਚੀਮਾ ਦੀ ਪਿੱਠ ਠੋਕਦੇ ਹਨ ਤੇ ਦੂਜੇ ਪਾਸੇ ਸੁਖਪਾਲ ਖਹਿਰਾ ਤੇ ਉਨ੍ਹਾਂ ਦੇ ਸਾਥੀ ਵਿਧਾਇਕ 2 ਅਗਸਤ ਨੂੰ ਬਠਿੰਡਾ ਵਿਖੇ ਸ਼ਕਤੀ ਪ੍ਰਦਰਸ਼ਨ ਕਰਨ ਤੇ ਅੜੇ ਹੋਏ ਹਨ। ਮਾਹਰਾਂ ਅਨੁਸਾਰ ਭਗਵੰਤ ਮਾਨ ਦਾ ਇਹ ਬਿਆਨ ਇਸ਼ਾਰਾ ਕਰਦਾ ਹੈ ਕਿ ਜੇਕਰ ਭਵਿੱਖ ਵਿੱਚ ਸੁਖਪਾਲ ਖਹਿਰਾ ਸ਼ਕਤੀ ਪ੍ਰਦਰਸ਼ਨ ਕਰਨ ਵਿੱਚ ਕਾਮਯਾਬ ਰਹੇ ਤੇ ਆਪਣੇ ਨਾਲ ਹਮਖਿਆਲੀ ਲੋਕਾਂ ਨੂੰ ਜੋੜ ਕੇ ਵੱਡਾ ਗਠਜੋੜ ਖੜਾ ਕਰਦੇ ਹਨ ਤਾਂ ਆਉਣ ਵਾਲੇ ਸਮੇਂ ‘ਚ ਭਗਵੰਤ ਮਾਨ ਵੀ ਉਨ੍ਹਾਂ ਨਾਲ ਖੜੇ ਨਜ਼ਰ ਆਉਣਗੇ।

Facebook Comments
Facebook Comment