• 4:31 pm
Go Back
Saudis beheaded two Punjabis

ਰਿਆਦ : ਦੁਬਈ ‘ਚ ਪੰਜਾਬ ਦੇ ਦੋ ਨੌਜਵਾਨਾਂ ਦਾ ਕਤਲ ਦੇ ਦੋਸ਼ ‘ਚ ਸਿਰ ਕਲਮ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੇ ਡੇਢ ਮਹੀਨਾ ਬੀਤਣ ਮਗਰੋਂ ਵੀ ਰਿਆਦ ਸਥਿਤ ਭਾਰਤੀ ਸਫ਼ਾਰਤਖ਼ਾਨੇ ਨੇ ਦੋਹਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਕੋਈ ਸੂਚਨਾ ਨਾ ਦਿੱਤੀ ਗਈ। ਇਨ੍ਹਾਂ ਨੌਜਵਾਨਾਂ ਦੇ ਸਿਰ ਕਲਮ ਕਰਨ ਦੀ ਪੁਸ਼ਟੀ ਉਦੋਂ ਹੋਈ ਜਦੋਂ ਇਕ ਮ੍ਰਿਤਕ ਨੌਜਵਾਨ ਦੀ ਪਤਨੀ ਨੇ ਅਦਾਲਤ ‘ਚ ਪਟੀਸ਼ਨ ਪਾਈ। ਪਟੀਸ਼ਨ ‘ਤੇ ਕਾਰਵਾਈ ਕਰਦਿਆਂ ਵਿਦੇਸ਼ੀ ਮੰਤਰਾਲੇ ਨੂੰ ਪੂਰੀ ਘਟਨਾ ਦੀ ਜਾਣਕਾਰੀ ਮਿਲੀ।

ਵਿਦੇਸ਼ ਮੰਤਰਾਲੇ ਵੱਲੋਂ ਪਰਿਵਾਰ ਨੂੰ ਭੇਜੀ ਚਿੱਠੀ ਮੁਤਾਬਕ ਹੁਸ਼ਿਆਰਪੁਰ ਦੇ ਸਤਵਿੰਦਰ ਕੁਮਾਰ ਅਤੇ ਲੁਧਿਆਣਾ ਦੇ ਹਰਜੀਤ ਸਿੰਘ ਨੂੰ 9 ਦਸੰਬਰ 2015 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਦੋਸ਼ ਲਗਾਇਆ ਗਿਆ ਕਿ ਸਤਵਿੰਦਰ ਅਤੇ ਹਰਜੀਤ ਨੇ ਆਪਣੀ ਗੱਡੀ ਨਾਲ ਇਮਾਮੁਦੀਨ ਦੀ ਕੁਚਲ ਕੇ ਕਤਲ ਕਰ ਦਿੱਤਾ। ਉਨ੍ਹਾਂ ਨੇ ਇਮਾਮੁਦੀਨ ਦਾ ਕਤਲ ਪੈਸਿਆਂ ਸਬੰਧੀ ਝਗੜੇ ‘ਚ ਕੀਤਾ ਸੀ ਤਿੰਨਾਂ ਨੇ ਇਹ ਰਾਸ਼ੀ ਲੁੱਟ ਜ਼ਰੀਏ ਇਕੱਠੀ ਕੀਤੀ ਸੀ। ਕੁਝ ਦਿਨਾਂ ਬਾਅਦ ਦੋਹਾਂ ਨੂੰ ਲੜਾਈ-ਝਗੜਾ ਅਤੇ ਸ਼ਰਾਬ ਪੀਣ ਦੇ ਅਪਰਾਧ ਵਿਚ ਗ੍ਰਿਫ਼ਤਾਰ ਕੀਤਾ ਗਿਆ।

ਇਨ੍ਹਾਂ ਨੌਜਵਾਨਾਂ ਨੂੰ ਦੇਸ਼ ਵਾਪਸ ਭੇਜਣ ਦੀ ਰਸਮੀ ਕਾਰਵਾਈ ਪੂਰੀ ਕਰਨ ਦੌਰਾਨ ਹੀ ਦੋਹਾਂ ਦੇ ਕਤਲ ਵਿਚ ਸ਼ਾਮਲ ਹੋਣ ਦੇ ਕੁਝ ਸਬੂਤ ਮਿਲੇ। ਦੋਹਾਂ ਨੂੰ ਟ੍ਰਾਇਲ ਲਈ ਰਿਆਦ ਦੀ ਜੇਲ ‘ਚ ਭੇਜਿਆ ਗਿਆ, ਜਿਥੇ ਉਨ੍ਹਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ। ਇਸ ਮਗਰੋਂ ਬੀਤੀ 28 ਫ਼ਰਵਰੀ ਨੂੰ ਉਨ੍ਹਾਂ ਦੇ ਸਿਰ ਕਲਮ ਕਰ ਦਿੱਤੇ ਗਏ।

ਦੋਹਾਂ ਦੇ ਸਿਰ ਕਲਮ ਕਰਨ ਬਾਰੇ ਭਾਰਤੀ ਸਫ਼ਾਰਤਖ਼ਾਨੇ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ। ਦੋਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪੀਆਂ ਨਹੀਂ ਗਈਆਂ ਕਿਉਂਕਿ ਇਹ ਸਾਊਦੀ ਦੇ ਨਿਯਮਾਂ ਵਿਰੁੱਧ ਹੈ। ਦੋਹਾਂ ਦੀ ਮੌਤ ਬਾਰੇ ਉਸ ਸਮੇਂ ਪਤਾ ਚੱਲਿਆ ਕਿ ਜਦੋਂ ਹਰਜੀਤ ਦੀ ਪਤਨੀ ਸੀਮਾ ਰਾਣੀ ਨੇ ਇਕ ਪਟੀਸ਼ਨ ਦਿੱਤੀ। ਪਟੀਸ਼ਨ ‘ਤੇ ਕਾਰਵਾਈ ਕਰਦਿਆਂ ਵਿਦੇਸ਼ ਮੰਤਰਾਲੇ ਨੂੰ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਮਿਲੀ।

Facebook Comments
Facebook Comment