ਦੇਸ਼ ਵਿਰੋਧੀ ਨਹੀਂ ਸੀ ਨਵਜੋਤ ਸਿੱਧੂ ਦਾ ਬਿਆਨ : ਕੈਪਟਨ

Prabhjot Kaur
1 Min Read

ਚੰਡੀਗੜ੍ਹ: ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਕੈਬੀਨਟ ਮੰਤਰੀ ਨਵਜੋਤ ਸਿੰਘ ਸਿੱਧੁ ਦੇ ਬਿਆਨ ਤੇ ਹੋਏ ਵਿਵਾਦ ਤੋਂ ਬਾਅਦ ਆਖਰਕਾਰ ਸੋਮਵਾਰ ਨੂੰ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ‘ਤੇ ਆਪਣਾ ਰੁੱਖ ਸਪਸ਼ਟ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲਵਾਮਾ ਹਮਲੇ ਸਬੰਧੀ ਆਪਣਾ ਪੱਖ ਸਪਸ਼ਟ ਕਰਨਾ ਸਿੱਧੂ ਦਾ ਅਧਿਕਾਰ ਹੈ ਨਾਲ ਹੀ ਉਨ੍ਹਾਂ ਨੇ ਬਜਟ ਤੋਂ ਪਹਿਲਾਂ ਸਦਨ ਦੀ ਕਾਰਵਾਈ ‘ਚ ਵਿਘਨ ਪਾਉਣ ਦੀ ਸਖਤ ਨਿੰਦਾ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਵਿੱਚ ਕੁਝ ਵੀ ਦੇਸ਼ ਧ੍ਰੋਹ ਵਾਲਾ ਨਹੀਂ ਹੈ। ਸਿੱਧੂ ਕ੍ਰਿਕੇਟਰ ਸਨ ਤਾਂ ਉਥੇ ਉਹ ਖ਼ੁਦ ਫੌਜੀ ਸਨ ਤੇ ਦੋਵਾਂ ਦੇ ਵਿਚਾਰਾਂ ਵਿੱਚ ਚੀਜਾਂ ਨੂੰ ਦੇਖਣ ਦਾ ਨਜ਼ਰੀਆ ਵੱਖ ਵੱਖ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸ਼ਾਇਦ ਦੋਸਤੀ ਤੋਂ ਪ੍ਰਭਾਵਿਤ ਸਨ ਪਰ ਉਨ੍ਹਾਂ ਦਾ ਮਕਸਦ ਦੇਸ਼ ਵਿਰੋਧੀ ਨਹੀਂ।

ਇਸ ਦੇ ਨਾਲ ਹੀ ਉਨ੍ਹਾਂ ਵਿਧਾਨ ਸਭ ਵਿੱਚ ਸਿਆਸੀ ਲਾਹਾ ਲੈਣ ਲਈ ਇਸ ਮੁੱਦੇ ’ਤੇ ਹੰਗਾਮਾ ਕਰਨ ਲਈ ਅਕਾਲੀ ਦਲ ਦੀ ਲਾਹ-ਪਾਹ ਕੀਤੀ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਅਹਿਮ ਹੁੰਦਾ ਹੈ ਕਿਉਂਕਿ ਲੋਕ ਬੇਸਬਰੀ ਨਾਲ ਇਸ ਦੀ ਉਡੀਕ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਨਿਸ਼ਾਨਾ ਬਣਾ ਕੇ ਅਕਾਲੀ ਇਸ ਅਹਿਮ ਮੁੱਦੇ ਤੋਂ ਧਿਆਨ ਭਟਕਾ ਰਹੇ ਹਨ।

Share this Article
Leave a comment