ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਦੇ ਰਸਤਿਆਂ ਬਾਰੇ ਦੇਖੋ ਕੀ ਬੋਲੇ ਸਪੀਕਰ ਰਾਣਾ ਕੇਪੀ. ਸਿੰਘ

TeamGlobalPunjab
1 Min Read

ਆਨੰਦਪੁਰ ਸਾਹਿਬ : ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਵਲੋਂ ਇਸ ਵਾਰ ਬਜਟ ਵਿੱਚ ਕਈ ਅਹਿਮ ਐਲਾਨ ਕੀਤੇ ਗਏ ਹਨ। ਜਿਸ ਤੋਂ ਬਾਅਦ ਸਮਾਜ ਅੰਦਰ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇਸ ਦੇ ਚਲਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਕੈਪਟਨ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ ਹੈ । ਉਨ੍ਹਾਂ ਮਹਿਲਾਵਾਂ ਦਾ ਕਰਾਇਆ ਮੁਫਤ ਕਰਨ ਦੇ ਮਸਲੇ ਤੇ ਬੋਲਦਿਆਂ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਮਹਿਲਾਵਾਂ ਨੂੰ ਬਹੁਤ ਵੱਡਾ ਮਾਣ ਦਿੱਤਾ ਗਿਆ ਹੈ। ਦਰਅਸਲ ਉਹ ਮਹਿਲਾ ਮੰਡਲ ਵਲੋਂ ਆਯੋਜਿਤ ਕੀਤੇ ਗਏ ਰਾਸ਼ਟਰੀ ਮਹਿਲਾ ਦਿਵਸ ਸਮਾਗਮ ਵਿੱਚ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਔਰਤਾਂ ਦੀ ਭਲਾਈ ਦੇ ਲਈ ਕਾਰਕ ਕੀਤੇ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਦੇ ਰਸਤਿਆਂ ਦੇ ਮਸਲੇ ਤੇ ਵੀ ਪ੍ਰਤੀਕਿਰਿਆ ਦਿੱਤੀ । ਉਨ੍ਹਾਂ ਕਿਹਾ ਕਿ ਇਹ ਮਸਲਾ ਮਿਲ ਬੈਠ ਕੇ ਹੱਲ ਕੀਤਾ ਜਾਵੇਗਾ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਮਹਿਲਾਵਾਂ ਲਈ ਕਰਾਇਆ ਮੁਫ਼ਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਜਟ ਇਜਲਾਸ ਦੌਰਾਨ ਮਹਿਲਾਵਾਂ ਲਈ ਹੋਰ ਵੀ ਕਈ ਵੱਡੇ ਐਲਾਨ ਕੀਤੇ ਗਏ ਹਨ ।

Share this Article
Leave a comment