• 7:28 am
Go Back

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨਾਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਕੇ ਨਿਊਜ਼ੀਲੈਂਡ ‘ਚ ਰਹਿੰਦੇ ਹਰਨੇਕ ਸਿੰਘ ਨੇਕੀ ਨੂੰ ਪੰਥ ਵਿਰੋਧੀ ਕਾਰਵਾਈਆਂ ਦੇ ਦੋਸ਼ ‘ਚ ਸਿੱਖ ਪੰਥ ਵਿਚੋਂ ਉਸ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਇਹ ਫੈਸਲਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਚ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਲਿਆ ਗਿਆ।
ਵਿਦੇਸ਼ ਵਿਚ ਗਲਤ ਪ੍ਰਚਾਰ ਕਰਨ ਚੱਲਦੇ ਹਰਨੇਕ ਸਿੰਘ ਨੇਕੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ‘ਚੋਂ ਛੇਕ ਦਿੱਤਾ ਗਿਆ ਹੈ। ਪੰਜ ਸਿੰਘ ਸਾਹਿਬਾਨਾਂ ਵਲੋਂ ਹਰਨੇਕ ਸਿੰਘ ਨੇਕੀ ਨਾਲ ਹਰ ਸੰਬੰਧ ਤੋੜਨ ਦਾ ਹੁਕਮ ਦਿੱਤਾ ਗਿਆ ਹੈ ਅਤੇ ਨਿਊਜ਼ੀਲੈਂਡ ਵਿਚ ਉਸ ਦੇ ਚੱਲ ਰਹੇ ਰੇਡੀਓ ਚੈਨਲ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।

Facebook Comments
Facebook Comment