• 6:10 pm
Go Back

ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅੱਜ ਜ਼ੀਰੋ ਲਾਈਨ ‘ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਤਕਰੀਬਨ 4 ਘੰਟਿਆਂ ਤੱਕ ਚੱਲੀ। ਇਸ ਮੀਟਿੰਗ ਵਿਚ ਲਾਂਘੇ ਨੂੰ ਬਣਾਉਣ ਸਬੰਧੀ ਕੰਮਾਂ ‘ਤੇ ਚਰਚਾ ਕੀਤੀ ਗਈ ਅਤੇ ਤਕਨੀਕੀ ਪਹਿਲੂਆਂ ‘ਤੇ ਵੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ਵਿਚ ਦੋਵੇਂ ਦੇਸ਼ਾਂ ਦੇ ਉਚ ਅਧਿਕਾਰੀਆਂ ਦੇ ਵਫ਼ਦ ਮੌਜੂਦ ਹਨ। ਇਸਦੇ ਨਾਲ ਹੀ ਭਾਰਤ ਵੱਲੋਂ ਬਣਾਏ ਜਾਣ ਵਾਲੇ ਇੰਟੀਗ੍ਰੇਟਿਡ ਚੈੱਕ ਪੋਸਟ ‘ਤੇ ਵੀ ਚਰਚਾ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖੀ।

ਸੂਤਰਾਂ ਮੁਤਾਬਿਕ ਇਸ ਮੀਟਿੰਗ ਵਿਚ ਲਾਂਘਾ ਬਣਾਉਣ ਲਈ ਸੜਕਾਂ, ਸਰਕਾਰੀ ਦਫ਼ਤਰਾਂ, ਟਰਮੀਨਲ ਅਤੇ ਪਾਕਿਸਤਾਨ ਵੱਲੋਂ ਰਾਵੀ ਦਰਿਆ ‘ਤੇ ਪੁਲ਼ ਬਣਾਉਣ ਸਬੰਧੀ ਖ਼ਾਸ ਗੱਲਾਂ ਕੀਤੀਆਂ ਗਈਆਂ ਹਨ।

ਦੱਸ ਦਈਏ ਕਿ ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ ਕੰਮ ਕਾਫੀ ਸਮੇਂ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ ਅਤੇ ਭਾਰਤ ਵੱਲੋਂ ਵੀ ਕੰਮ ਸ਼ੁਰੂ ਹੋ ਗਿਆ ਹੈ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਲਾਂਘੇ ਦਾ ਕੰਮ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ।

Facebook Comments
Facebook Comment