ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਲਏ ਗਏ ਵੱਡੇ ਫੈਸਲੇ

TeamGlobalPunjab
1 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਦੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਮਗਾਰਡ ਦੇ ਜਵਾਨਾਂ ਨੂੰ ਪੱਕਾ ਕਰਨ, ਕੋਰੋਨਾ ਮਹਾਂਮਾਰੀ ਦੌਰਾਨ ਕੱਚੇ ਤੌਰ ‘ਤੇ ਰੱਖੀਆਂ ਨਰਸਾਂ ਦਾ ਸਮਾਂ ਕਾਲ ਵਧਾਉਣ ਅਤੇ ਚੌਥਾ ਦਰਜਾ ਕਰਮਚਾਰੀਆਂ ਦੀਆਂ ਨੌਕਰੀਆਂ ਪੱਕੀਆਂ ਕਰਨ ਬਾਰੇ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਇਹ ਜਾਣਕਾਰੀ ਵੀ ਦਿੱਤੀ ਕਿ ਭਲਕੇ ਸਤਾਰਾਂ ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁਝ ਮੰਤਰੀ ਅਤੇ ਵਿਧਾਇਕ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣਗੇ । ਇੱਕ ਜਥੇ ਵਿੱਚ ਕਿਉਂਕਿ ਪੰਜਾਹ ਸੰਗਤਾਂ ਹੀ ਜਾ ਸਕਦੀਆਂ ਹਨ ਜਿਸ ਕਾਰਨ ਅਗਲੇ ਕੁਝ ਦਿਨਾਂ ‘ਚ ਹੋਰ ਮੰਤਰੀ ਤੇ ਵਿਧਾਇਕ ਸ੍ਰੀ ਕਰਤਾਰਪੁਰ ਸਾਹਿਬ ਦਰਸਨ ਕਰਨ ਜਾਣਗੇ ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾਏ ਜਾਣ ਬਾਰੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੀ ਆਪਣੀ ਰਹਿ ਹੈ ਕਿ ਕੈਪਟਨ ਗਲਤੀਆਂ ਤੋਂ ਸਿੱਖਣ ਅਤੇ ਕਾਂਗਰਸ ਵਿੱਚ ਹੀ ਰਹਿਣ

Share this Article
Leave a comment