VIDEO: ਸਟੇਜ ‘ਤੇ ਭਾਸ਼ਣ ਦੇ ਰਹੇ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮੂੰਹ ‘ਤੇ ਮਾਰਿਆ ਥੱਪੜ

TeamGlobalPunjab
2 Min Read

ਲੋਕ ਸਭਾ ਚੋਣਾਂ ‘ਚ ਜੁੱਤੇ ਤੋਂ ਬਾਅਦ ਹੁਣ ਥੱਪੜ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਬੀਤੇ ਦਿਨ ਭਾਜਪਾ ਬੁਲਾਰੇ ਜੀ.ਵੀ.ਐੱਲ. ਨਰਸਿਮਹਾ ਰਾਓ ‘ਤੇ ਜੁੱਤੀ ਸੁੱਟਣ ਦੀ ਘਟਨਾ ਦੇ ਦੂਜੇ ਦਿਨ ਯਾਨੀ ਅੱਜ ਗੁਜਰਾਤ ਕਾਂਗਰਸ ਦੇ ਆਗੂ ਹਾਰਦਿਕ ਪਟੇਲ ਨੂੰ ਇਕ ਵਿਅਕਤੀ ਨੇ ਥੱਪੜ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸੁਰੇਂਦਰ ਨਗਰ ਦੇ ਬਢਵਾਨ ‘ਚ ਹੋਈ। ਇੱਥੇ ਮੌਜੂਦ ਲੋਕਾਂ ਨੇ ਥੱਪੜ ਮਾਰਨ ਵਾਲੇ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੁਲਿਸ ਨੇ ਉਸ ਨੂੰ ਬਹੁਤ ਮੁਸ਼ਕਿਲ ਨਾਲ ਬਚਾਇਆ। ਹਾਰਦਿਕ ਨੂੰ ਥੱਪੜ ਮਾਰਨ ਦਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਹਾਰਦਿਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ, ਉਦੋਂ ਇਕ ਵਿਅਕਤੀ ਆਇਆ ਅਤੇ ਹਾਰਦਿਕ ਨੂੰ ਥੱਪੜ ਮਾਰ ਦਿੱਤਾ। ਇਸ ਦੌਰਾਨ ਮੰਚ ‘ਤੇ ਮੌਜੂਦ ਲੋਕਾਂ ਨੇ ਵਿਅਕਤੀ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਹਾਰਦਿਕ ਨੂੰ ਥੱਪੜ ਮਾਰਨ ਵਾਲੇ ਵਿਅਕਤੀ ਦਾ ਨਾਂ ਤਰੁਣ ਮਿਸਤਰੀ ਹੈ ਉਹ ਗੁਜਰਾਤ ਦੇ ਕੜੀ ਦਾ ਰਹਿਣ ਵਾਲਾ ਹੈ। ਘਟਨਾ ਤੋਂ ਬਾਅਦ ਲੋਕਾਂ ਨੇ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ। ਹਾਲਾਂਕਿ ਹਾਰਦਿਕ ਨੇ ਉਸ ਵਿਰੁੱਧ ਪੁਲਿਸ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਮੌਕੇ ‘ਤੇ ਮੌਜੂਦ ਪੁਲਿਸ ਨੇ ਕਿਸੇ ਤਰ੍ਹਾਂ ਵਿਅਕਤੀ ਨੂੰ ਬਚਾਇਆ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਥੱਪੜ ਮਾਰਨ ਵਾਲੇ ਸ਼ਖਸ ਦੀ ਹਾਲਤ ਗੰਭੀਰ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥੱਪੜ ਮਾਰਨ ਤੋਂ ਬਾਅਦ ਹਾਰਦਿਕ ਨੇ ਕਿਹਾ ‘ਭਾਜਪਾ ਵਾਲੇ ਚਾਹੁੰਦੇ ਹਨ ਕਿ ਮੈਨੂੰ ਮਾਰ ਦਿੱਤਾ ਜਾਵੇ, ਇਹ ਲੋਕ ਹਮਲੇ ਕਰਵਾ ਰਹੇ ਹਨ ਪਰ ਅਸੀਂ ਚੁੱਪ ਨਹੀਂ ਰਹਾਂਗੇ।

Share this Article
Leave a comment